• Latest
  • Trending
ਪੰਜਾਬ ਵਿਚ ਅੱਜ 232 ਮਾਮਲੇ ਦਰਜ, ਕਰਫਿਊ ਦੀ ਉਲੰਘਣਾ ਕਰਨ ਵਾਲੇ 111 ਵਿਅਕਤੀ ਗ੍ਰਿਫਤਾਰ

ਪੰਜਾਬ ਵਿਚ ਅੱਜ 232 ਮਾਮਲੇ ਦਰਜ, ਕਰਫਿਊ ਦੀ ਉਲੰਘਣਾ ਕਰਨ ਵਾਲੇ 111 ਵਿਅਕਤੀ ਗ੍ਰਿਫਤਾਰ

7 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

7 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

7 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

7 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

9 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

9 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

11 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

11 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

11 hours ago
Hindi News
English News
Monday, November 16, 2026
No Result
View All Result
17 °c
Chandigarh
20 ° Mon
20 ° Tue
20 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿਚ ਅੱਜ 232 ਮਾਮਲੇ ਦਰਜ, ਕਰਫਿਊ ਦੀ ਉਲੰਘਣਾ ਕਰਨ ਵਾਲੇ 111 ਵਿਅਕਤੀ ਗ੍ਰਿਫਤਾਰ

March 24, 2020
in ਪੰਜਾਬ
ਪੰਜਾਬ ਵਿਚ ਅੱਜ 232 ਮਾਮਲੇ ਦਰਜ, ਕਰਫਿਊ ਦੀ ਉਲੰਘਣਾ ਕਰਨ ਵਾਲੇ 111 ਵਿਅਕਤੀ ਗ੍ਰਿਫਤਾਰ

2 ਵਿਅਕਤੀਆਂ ਨੂੰ ਘਰ ਵਿਚ ਏਂਕਾਤਵਾਸ ਦੀ ਉਲੰਘਣਾ ਕਰਕੇ ਕੀਤਾ ਕਾਬੂ

ਡੀ.ਜੀ.ਪੀ ਨੇ ਕਰਫਿਊ ਦੀ ਯੋਜਨਾਬੰਦੀ ਸਬੰਧੀ ਵਿਚਾਰ-ਚਰਚਾ ਕਰਨ ਲਈ ਸਾਰੇ ਆਈਜੀ/ਡੀਆਈਜੀ ਰੇਂਜਜ਼ ਅਤੇ ਸੀਪੀ/ਐਸਐਸਪੀ ਨਾਲ ਕੀਤੀ ਵੀਡੀਓ ਕਾਨਫਰੰਸਿੰਗ

ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਅਤੇ ਪ੍ਰਸ਼ਾਸਨ ਦੇ ਸਹਿਯੋਗ ਲਈ 38,160 ਪੁਲੀਸ ਮੁਲਾਜਮ ਤਾਇਨਾਤ

ਚੰਡੀਗੜ, 24 ਮਾਰਚ: ਪੰਜਾਬ ਪੁਲਿਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਵਿੱਚ ਕੋਵੀਡ -19 ਸੰਕਟ ਦਾ ਮੁਕਾਬਲਾ ਕਰਨ ਲਈ ਲਗਾਏ ਗਏ ਕਰਫਿਊ ਦੀ ਉਲੰਘਣਾ ਲਈ ਮੰਗਲਵਾਰ ਨੂੰ 232 ਮੁਕੱਦਮੇ ਦਰਜ ਕੀਤੇ ਅਤੇ 111 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਉਨਾਂ ਨੇ  ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਨੂੰ ਯਕੀਨੀ ਬਣਾਉਣ ਲਈ ਇਕ ਵਿਆਪਕ ਰਣਨੀਤੀ ਵੀ ਤਿਆਰ ਕੀਤੀ ਹੈ।
ਡੀ.ਜੀ.ਪੀ. ਨੇ ਦੱਸਿਆ ਕਿ ਕਰਫਿਊ ਦੀ ਉਲੰਘਣਾ ਦੀਆਂ ਕੁੱਲ 38 ਐਫ.ਆਈ.ਆਰ. ਐਸ.ਏ.ਐੱਸ.ਨਗਰ (ਮੁਹਾਲੀ) ਵਿੱਚ ਦਰਜ ਕੀਤੀਆਂ,  ਅੰਮ੍ਰਿਤਸਰ (ਦਿਹਾਤੀ) ਵਿੱਚ 34 ਮਾਮਲੇ ਦਰਜ ਕੀਤੇ, ਅਤੇ ਤਰਨ ਤਾਰਨ ਅਤੇ ਸੰਗਰੂਰ ਤੋਂ 30-30 ਮਾਮਲੇ ਦਰਜ ਹੋਏ ਹਨ। ਇਸਦੇ ਨਾਲ ਹੀ ਤਰਨਤਾਰਨ ਤੋਂ 43 ਬੰਦੇ ਗ੍ਰਿਫਤਾਰ ਕੀਤੇ ਗਏ ਜਦਕਿ 23 ਵਿਅਕਤੀਆਂ ਨੂੰ ਕਪੂਰਥਲਾ ਤੋਂ ਗ੍ਰਿਫਤਾਰ ਕੀਤਾ ਗਿਆ, ਹੁਸ਼ਿਆਰਪੁਰ ਤੋਂ 15, ਬਠਿੰਡਾ (13), ਫਿਰੋਜ਼ਪੁਰ (5), ਪਟਿਆਲਾ (5), ਗੁਰਦਾਸਪੁਰ (4) ਅਤੇ ਲੁਧਿਆਣਾ ਦਿਹਾਤੀ (2) ਵਿਅਕਤੀ ਗ੍ਰਿਫ਼ਤਾਰ ਕੀਤੇ ਗਏ।
ਹੋਰਨਾਂ ਜ਼ਿਲਿਆਂ ਤੋਂ ਕਰਫਿਊ ਦੀ ਉਲੰਘਣਾ ਦੇ ਅੰਕੜਿਆਂ ਵਿਚ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ (14), ਕਮਿਸ਼ਨਰੇਟ ਪੁਲਿਸ ਜਲੰਧਰ (10), ਬਟਾਲਾ (6), ਗੁਰਦਾਸਪੁਰ (4), ਪਟਿਆਲਾ (7), ਰੋਪੜ (4), ਫਤਿਹਗੜ ਸਾਹਿਬ (11), ਜਲੰਧਰ ਦਿਹਾਤੀ (7), ਹੁਸ਼ਿਆਰਪੁਰ (9), ਕਪੂਰਥਲਾ (4), ਲੁਧਿਆਣਾ ਦਿਹਾਤੀ (2), ਐਸ.ਬੀ.ਐਸ ਨਗਰ (1), ਬਠਿੰਡਾ (3), ਫਿਰੋਜ਼ਪੁਰ (7), ਮੋਗਾ (4) ਅਤੇ ਫਰੀਦਕੋਟ (1) ਸ਼ਾਮਲ ਹਨ।
ਡੀ.ਜੀ.ਪੀ ਦਿਨਕਰ ਗੁਪਤਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ  ਕਿ   ਜ਼ਿਲਾ ਖੰਨਾ, ਪਠਾਨਕੋਟ, ਬਰਨਾਲਾ, ਸੀ.ਪੀ. ਲੁਧਿਆਣਾ, ਫਾਜ਼ਿਲਕਾ ਤੇ ਮਾਨਸਾ ਤੋਂ ਕਰਫਿਊ ਦੀ ਉਲੰਘਣਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ।
ਡੀ.ਜੀ.ਪੀ ਨੇ ਦੱਸਿਆ ਕਿ ਦਿਨ ਵੇਲੇ ਸ੍ਰੀ ਮੁਕਤਸਰ ਸਾਹਿਬ ਤੋਂ ਕੁਅਰੰਟਾਈਨ ਦੀ ਉਲੰਘਣਾ ਦੇ ਦੋ ਮਾਮਲੇ ਸਾਹਮਣੇ ਆਏ ਹਨ ਅਤੇ ਇੱਥੋਂ ਹੀ ਕਰਫਿਊ ਦੀ ਉਲੰਘਣਾ ਦੇ ਚਾਰ ਮਾਮਲੇ ਵੀ ਸਾਹਮਣੇ ਆਏ ਹਨ।
ਹੁਣ ਤੱਕ ਵੱਖ-ਵੱਖ ਰੈਂਕ ਦੇ  ਕੁੱਲ 38,160 ਪੁਲਿਸ ਮੁਲਾਜ਼ਮ ਕਰਫਿਊ ਲਾਗੂ ਕਰਨ ਲਈ ਵੱਖ ਵੱਖ ਰੈਂਕ / ਪੁਲਿਸ ਕਮਿਸ਼ਨਰੇਟਾਂ ਵਿਚ ਤਾਇਨਾਤ ਕੀਤੇ ਗਏ ਹਨ, ਜਿਸ ਵਿਚ ਪ੍ਰਭਾਵਿਤ ਖੇਤਰਾਂ (ਐਸ.ਬੀ.ਐੱਸ. ਨਗਰ ਜ਼ਿਲਾ) ਨੂੰ ਸੀਲ ਕਰਨ ਤੋਂ ਇਲਾਵਾ ਜ਼ਰੂਰੀ ਚੀਜਾਂ ਦੀ ਸਪਲਾਈ ਅਤੇ ਕਾਨੂੰਨ ਦੀ ਸਾਂਭ-ਸੰਭਾਲ ਵੀ ਸ਼ਾਮਲ ਹੈ। ਇਨਾਂ ਵਿੱਚ 981 ਵਲੰਟੀਅਰ ਸ਼ਾਮਲ ਹਨ।
ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਗਏ ਕਰਫਿਊ ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਵਾਉਣ ਹਿੱਤ ਡੀਜੀਪੀ ਨੇ ਪੰਜਾਬ ਪੁਲਿਸ ਦੀ ਸੀਨੀਅਰ ਮੈਨੇਜਮੈਂਟ ਟੀਮ ਦੇ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਮੂਹ ਆਈ.ਜੀ / ਡੀਆਈਜੀ ਰੇਂਜ ਅਤੇ ਸੀਪੀ / ਐਸ.ਐਸ.ਪੀਜ਼ ਨਾਲ ਅੱਜ ਇੱਕ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕਾਂ ਨੂੰ ਜ਼ਰੂਰੀ ਚੀਜ਼ਾਂ ਜਿਵੇਂ ਕਿ ਦੁੱਧ ਅਤੇ ਖਾਣ ਪੀਣ ਦੀਆਂ ਚੀਜ਼ਾਂ, ਦਵਾਈਆਂ, ਸਿਹਤ ਸਹੂਲਤਾਂ ਆਦਿ ਪਹੁੰਚਾਉਣ ਲਈ  ਵਿਚਾਰ ਵਟਾਂਦਰੇ ਵੀ ਕੀਤਾ ਗਿਆ।
ਡੀ.ਜੀ.ਪੀ ਨੇ ਸਾਰੇ ਜ਼ਿਲਾ ਪੁਲਿਸ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਦੂਰਸੰਚਾਰ, ਬੈਂਕਾਂ, ਏ.ਟੀ.ਐਮਜ਼, ਪੱਤਰਕਾਰਾਂ, ਅਖਬਾਰਾਂ, ਡਾਕਟਰਾਂ, ਪੈਰਾਮੈਡਿਕਲ, ਸੈਨੇਟਰੀ ਵਰਕਰਾਂ, ਇਲੈਕਟ੍ਰੀਸ਼ੀਅਨ, ਪਲੰਬਰ ਆਦਿ ਸਮੇਤ ਜ਼ਰੂਰੀ ਸੇਵਾਵਾਂ ਨੂੰ ਬਣਾਈ ਰੱਖਣ ਲਈ ਕਰਫਿਊ ਨੂੰ ਲੋੜ ਅਨੁਸਾਰ ਪਾਸ  ਮੁਹੱਈਆ ਕਰਵਾਇਆ ਜਾਵੇ।
ਡੀਜੀਪੀ ਪੰਜਾਬ ਨੇ ਫੀਲਡ ਪੁਲਿਸ ਸਟਾਫ ਨੂੰ ਦੇਸ਼ ਦੇ ਨਾਗਰਿਕਾਂ ਲਈ ਮੁਸ਼ਕਿਲਾਂ ਵਾਲੇ ਸਮੇਂ ਵਿੱਚ ਪ੍ਰਚਾਰਕਾਂ ਅਤੇ ਸਮਾਜ ਸੇਵੀਆਂ ਵਜੋਂ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਉਨਾਂ ਨੇ ਭੋਜਨ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਤਾਲਮੇਲ ਬਿਠਾਉਣ ਸਬੰਧੀ ਲਗਭਗ 50-100 ਪੁਲਿਸ ਮੁਲਾਜਮਾਂ ਦੀ ਟੀਮ ਬਣਾਉਣ ਅਤੇ ਤਾਇਨਾਤ ਕਰਨ ਲਈ ਕਿਹਾ। ਉਹਨਾਂ ਅੱਗੇ ਇਹਨਾਂ ਟੀਮਾਂ ਨੂੰ ਖਾਣ ਪੀਣ ਦੀਆਂ ਚੀਜਾਂ ਅਤੇ ਹੋਰ ਜਰੂਰੀ ਚੀਜਾਂ ਦੀ ਸਪੁਰਦਗੀ ਯਕੀਨੀ ਬਣਾਈ ਲਈ ਨੌਜਵਾਨ ਨਾਗਰਿਕਾਂ ਦੇ ਨਾਲ-ਨਾਲ ਡਲੀਵਰੀ ਵਾਲੇ ਲੜਕਿਆਂ ਨੂੰ ਇੱਕ ਵਾਲੰਟੀਅਰ ਕੋਰ ਵਜੋਂ ਲਾਮਬੰਦ ਕਰਕੇ ਕਰਿਆਨੇ ਦੀਆਂ ਦੁਕਾਨਾਂ ਅਤੇ ਖਪਤਕਾਰਾਂ ਦਰਮਿਆਨ ਇੱਕ ਸਪਲਾਈ ਕੜੀ ਸਥਾਪਤ ਕਰਨ ਲਈ  ਕਿਹਾ।
ਸ੍ਰੀ ਗੁਪਤਾ ਨੇ ਸੁਝਾਅ ਦਿੱਤਾ ਕਿ ਕੰਮ ਨਾ ਕਰ ਰਹੇ ਆਟੋ ਅਤੇ ਟੈਕਸੀ ਡਰਾਈਵਰਾਂ ਨੂੰ ਡਿਲੀਵਰੀ ਲੜਕਿਆਂ ਵਜੋਂ ਜਰੂਰਤ ਦਾ ਸਮਾਨ ਘਰ-ਘਰ ਪਹੁੰਚਾਉਣ ਲਈ ਵੀ ਤਾਇਨਾਤ ਕੀਤਾ ਜਾ ਸਕਦਾ ਹੈ। ਲੁਧਿਆਣਾ, ਸੰਗਰੂਰ ਅਤੇ ਬਰਨਾਲਾ ਜਿਲੇ ਵਿਚ ਪਹਿਲਾਂ ਹੀ ਅਜਿਹੀ ਪ੍ਰਣਾਲੀ ਚਾਲੂ ਕੀਤੀ ਗਈ ਹੈ। ਇਹ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਕਿ ਰੇਹੜੀਆਂ ਅਤੇ ਦੁੱਧ ਵਾਲੀਆਂ ਵੈਨਾਂ ਨੂੰ ਘਰ-ਘਰ ਡਲੀਵਰੀ ਲਈ ਬਸਤੀ, ਮੁਹੱਲਿਆਂ ਅਤੇ ਗਲੀਆਂ ਵਿਚ ਜਾਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ।
ਡੀਜੀਪੀ ਨੇ ਜਿਲਾ ਪੁਲਿਸ ਮੁਖੀਆਂ ਨੂੰ ਸਲਾਹ ਦਿੱਤੀ ਕਿ ਉਹ ਅੰਤਰ-ਰਾਜੀ ਸਰਹੱਦਾਂ ਤੋਂ ਪਾਰ ਖਾਣ-ਪੀਣ ਅਤੇ ਜਰੂਰੀ ਸਮਾਨ ਪੰਜਾਬ ਵਿੱਚ ਲਿਜਾਣ ਲਈ ਟਰੱਕਾਂ ਦੀ ਸੁਚਾਰੂ ਆਵਾਜਾਈ ਨੂੰ ਪ੍ਰਵਾਨਗੀ ਦੇਣ ਤਾਂ ਜੋ ਜਰੂਰੀ ਵਸਤਾਂ ਦੀ ਕਮੀ ਨਾ ਹੋਵੇ। ਉਨਾਂ ਪਠਾਨਕੋਟ ਦੇ ਮਾਧੋਪੁਰ ਬੈਰੀਅਰ ਵਿਖੇ ਫਸੇ ਸੈਂਕੜੇ ਮਾਲ ਟਰੱਕਾਂ ਦੇ ਜੰਮੂ-ਕਸਮੀਰ ਵਿਚ ਦਾਖਲ ਹੋਣ ਲਈ ਜੰਮੂ-ਕਸਮੀਰ ਦੇ ਮੁੱਖ ਸਕੱਤਰ ਅਤੇ ਡੀਜੀਪੀ ਨਾਲ ਵੀ ਗੱਲਬਾਤ ਕੀਤੀ।
ਉਨਾਂ ਕਸਮੀਰੀ ਵਿਦਿਆਰਥੀਆਂ ਦੇ ਮੁੱਦੇ ਸਬੰਧੀ ਜੰਮੂ-ਕਸਮੀਰ ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ, ਜੋ ਜੰਮੂ-ਕਸਮੀਰ ਸਰਕਾਰ ਵੱਲੋਂ ਜੰਮੂ-ਕਸਮੀਰ ਵਿਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਨੂੰ ਅਲੱਗ ਰੱਖਣ ਲਈ ਕੀਤੇ ਗਏ ਫੈਸਲੇ ਕਾਰਨ ਮਾਧੋਪੁਰ ਵਿਚ ਫਸੇ ਹੋਏ ਸਨ।
ਇਹ ਵੀ ਵਿਚਾਰਿਆ ਗਿਆ ਕਿ ਹਾਈਵੇਅ ਸੁੱਤੇਚੱਲਦੇ ਪੈਟਰੋਲ ਪੰਪਾਂ ਨੂੰ ਯਾਤਰੀਆਂ ਦੀ ਸਹੂਲਤ ਲਈ ਕਾਰਜਸ਼ੀਲ ਕਰਨ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ। ਪੁਲਿਸ ਕਰਫਿਊ ਪਾਸ ਵਜੋਂ ਸਟੀਕਰਾਂ ਦਾ ਇੱਕ ਸਿਸਟਮ ਵੀ ਤਿਆਰ ਕਰ ਰਹੀ ਹੈ।
ਇਸ ਤੋਂ ਪਹਿਲਾਂ, ਪੰਜਾਬ ਪੁਲਿਸ ਦੇ ਮੈਂਬਰਾਂ ਨੂੰ ਇੱਕ ਵੀਡੀਓ ਰਾਹੀਂ ਸੰਦੇਸ਼ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਇਸ ਮੁਸ਼ਕਿਲਾਂ ਭਰੇ ਸਮੇਂ ਵਿੱਚ ਪੁਲਿਸ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਪੰਜਾਬ ਦੇ ਨਾਗਰਿਕਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਸਾਨਦਾਰ ਕਾਰਜਾਂ ਦੀ ਮੁੱਖ ਮੰਤਰੀ ਵੱਲੋਂ ਖੂਬ ਸਲਾਘਾ ਕੀਤੀ ਗਈ ਹੈ।
ਡੀਜੀਪੀ ਪੰਜਾਬ ਨੇ ਕਿਹਾ ਕਿ ਉਨਾਂ ਨੂੰ ਪੰਜਾਬ ਪੁਲਿਸ ਨੂੰ ਸੰਸਾਰ ਦੀ ਇਕ ਸਰਵਉੱਚ ਪੁਲਿਸ ਫੋਰਸਾਂ ਵਿਚੋਂ ਦਰਸਾਉਣ ਲਈ ਲਈ ਫੋਰਸ ਦੇ ਸਾਰੇ ਮੈਂਬਰਾਂ ‘ਤੇ ਮਾਣ ਹੈ।
ਡੀਜੀਪੀ ਨੇ ਬਾਅਦ ਵਿੱਚ ਕਿਹਾ ਕਿ ਖੇਤਰ ਵਿੱਚ ਪੁਲਿਸ ਮੁਲਾਜਮਾਂ ਨੂੰ ਸਮੇਂ ਸਮੇਂ ਤੇ ਕਰਫਿਊ ਅਤੇ ਕੁਆਰੰਟੀਨ ਪਾਬੰਦੀਆਂ ਲਾਗੂ ਕਰਨ ਸੰਬੰਧੀ ਸਰਕਾਰ ਵੱਲੋਂ ਪ੍ਰਾਪਤ ਨਿਰਦੇਸਾਂ ਦੀ ਸਿਖਲਾਈ ਦਿੱਤੀ ਜਾ ਰਹੀ ਸੀ। ਡੀਜੀਪੀ ਨੇ ਕਿਹਾ ਕਿ ਐਨਜੀਓ ਦੀ ਸਹਾਇਤਾ ਨਾਲ ਉਨਾਂ ਨੂੰ ਮਾਸਕ ਅਤੇ ਸੈਨੇਟਾਈਜਰ ਵੰਡੇ ਜਾ ਰਹੇ ਹਨ ਅਤੇ ਪੁਲਿਸ ਕਰਮਚਾਰੀਆਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਹਰ ਕਦਮ ਚੁੱਕੇ ਜਾ ਰਹੇ ਹਨ।
ਸ੍ਰੀ ਗੁਪਤਾ ਨੇ ਕਿਹਾ ਕਿ ਪੁਲਿਸ ਵੀ ਮੌਜੂਦਾ ਸਥਿਤੀ ਵਿਚ ਜਰੂਰੀ ਪਾਬੰਦੀਆਂ ਅਤੇ ਸਾਵਧਾਨੀਆਂ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਵਿਚ ਲੱਗੀ ਹੋਈ ਹੈ। ਲੋਕਾਂ ਨੂੰ ਘਰ-ਘਰ ਜਾ ਕੇ ਸਿੱਖਿਅਤ ਕਰਨ ਦੀ ਪਹਿਲਕਦਮੀ ਕੀਤੀ ਗਈ ਹੈ ਜਿਸ ਵਿੱਚ ਯੁਵਾ ਕਲੱਬਾਂ ਅਤੇ ਪੰਚਾਇਤਾਂ ਦੇ ਨਾਲ ਨਾਲ ਸਿਆਸੀ ਨੇਤਾ ਅਤੇ ਸਿਆਸੀ ਆਗੂ ਵੀ ਸਾਮਲ ਹਨ।
——-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

by Ankit
November 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ

by Ranjit Singh
2 weeks ago
0

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਪੰਚਕੂਲਾ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 