ਚੰਡੀਗੜ੍ਹ, 23 ਮਈ (ਵਿਸ਼ਵ ਵਾਰਤਾ) – ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉਤੇ ਸਥਿਤੀ ਸਾਫ ਹੋ ਗਈ ਹੈ। ਕਾਂਗਰਸ ਨੇ ਸੂਬੇ ਵਿਚ 8 ਸੀਟਾਂ ਉਤੇ ਜਿੱਤ ਦਰਜ ਕੀਤੀ।
ਸ਼੍ਰੋਮਣੀ ਅਕਾਲੀ ਦਲ ਨੇ 2 ਤੇ ਉਸ ਦੀ ਭਾਈਵਾਲ ਪਾਰਟੀ ਭਾਜਪਾ ਨੇ ਵੀ 2 ਸੀਟਾਂ ਤੇ ਜਿੱਤ ਦਰਜ ਕੀਤੀ ਹੈ।
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਸੰਗਰੂਰ ਤੋਂ ਇੱਕ ਸੀਟ ਉਤੇ ਜਿੱਤ ਦਰਜ ਕੀਤੀ ਹੈ।