ਚੰਡੀਗੜ/ਨਵੀਂ ਦਿੱਲੀ, 20 ਦਸੰਬਰ – ਪੰਜਾਬ ਸਮੇਤ ਅੱਜ ਹਰਿਆਣਾ , ਦਿੱਲੀ ਐਨ.ਸੀ.ਆਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਭੂਚਾਲ ਦੇ ਝਟਕੇ ਸ਼ਾਮ 3.43 ਵਜੇ ਮਹਿਸੂਸ ਕੀਤੇ ਗਏ, ਜਿਹਨਾਂ ਦੀ ਤੀਬਰਤਾ 4.7 ਮਾਪੀ ਗਈ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਭੂਚਾਲ ਦਾ ਕੇਂਦਰ ਅਫਗਾਨਿਸਤਾਨ ਸੀ ਜਿੱਥੇ 6.8 ਦੀ ਤੀਬਰਤਾ ਦਾ ਭੂਚਾਲ ਆਇਆ ਹੈ. ਪਾਕਿਸਤਾਨ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ.