-124.66 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਚੁੱਕਾਈ
ਚੰਡੀਗੜ, 22 ਮਈ (ਵਿਸ਼ਵ ਵਾਰਤਾ) : ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਦੱਸਿਆ ਕਿ 21 ਮਈ ਤੱਕ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚੋਂ ਕੁੱਲ 126.75 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ। ਜਿਸ ਵਿੱਚੋਂ ਸਰਕਾਰੀ ਏਜੰਸੀਆਂ ਅਤੇ ਨਿੱਜੀ ਵਪਾਰੀਆਂ ਵੱਲੋਂ ਕ੍ਰਮਵਾਰ 126.18 ਲੱਖ ਮੀਟ੍ਰਿਕ ਟਨ ਅਤੇ 56730 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਗਈ 124.66 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ।
ਬੁਲਾਰੇ ਨੇ ਅੱਗੇ ਜਾਣਕਾਰੀ ਦਿੱਤੀ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਵਿੱਚੋਂ ਪਨਗ੍ਰੇਨ ਨੇ 29.25 ਲੱਖ ਮੀਟ੍ਰਿਕ ਟਨ, ਮਾਰਕਫੈਡ ਨੇ 27.67ਲੱਖ ਮੀਟ੍ਰਿਕ ਟਨ, ਪਨਸਪ ਨੇ 24.31 ਲੱਖ ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 17.10 ਲੱਖ ਮੀਟ੍ਰਿਕ ਟਨ ਅਤੇ ਪੰਜਾਬ ਐਗਰੋ ਨੇ 12.61 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸੇ ਤਰਾਂ ਐਫ.ਸੀ.ਆਈ. ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿੱਚੋਂ 15.21 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਸਾਬਕਾ ਫ਼ੌਜੀਆਂ ਨੇ ਕਿਹਾ ਚੰਨੀ ਪ੍ਰਤੀ ਦੀਆਂ ਫ਼ੌਜੀਆਂ ਪ੍ਰਤੀ ਭਾਵਨਾਵਾਂ ਤੇ ਉੱਨਾਂ ਨੂੰ ਕੋਈ ਸ਼ੱਕ ਤੇ ਰੋਸ ਨਹੀਂ
ਪੁਲਵਾਮਾ ਤੇ ਪੁੰਛ ਵਿੱਚ ਫੌਜ ਤੇ ਹਮਲਾ ਕਰਨ ਵਾਲੇ ਕੋਣ ਹਨ-ਚਰਨਜੀਤ ਚੰਨੀ ਜਲੰਧਰ-ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ...