ਚੰਡੀਗੜ੍ਹ 16 ਸਤੰਬਰ ( ਵਿਸ਼ਵ ਵਾਰਤਾ)-ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਵੀ ਕੇ ਉੱਪਲ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਅਤੇ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੀ ਮਾਂ ਅਤੇ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ ਦੀ ਪਤਨੀ ਦਵਿੰਦਰ ਕੌਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਵੀ ਕੇ ਉੱਪਲ ਨੇ ਕਿਹਾ ਕਿ ਦਵਿੰਦਰ ਕੌਰ ਦੀ ਮੌਤ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਦਵਿੰਦਰ ਕੌਰ ਬਹੁਤ ਮਿਲਣਸਾਰ ਸਨ। ਹਰ ਸਮੇਂ ਸਮਾਜਿਕ ਕੰਮਾਂ ਵਿਚ ਹਿੱਸਾ ਲੈਂਦੇ ਸਨ ।