ਵਿਜੀਲੈਂਸ ਦੀ ਵੱਡੀ ਕਾਰਵਾਈ ਕਾਰਵਾਈ
ਏਆਈਜੀ ਆਸ਼ੀਸ਼ ਕਪੂਰ ਨੂੰ ਜਬਰਨ ਵਸੂਲੀ ਦੇ ਮਾਮਲੇ ਵਿੱਚ ਕੀਤਾ ਗ੍ਰਿਫਤਾਰ
ਚੰਡੀਗੜ੍ਹ,6 ਅਕਤੂਬਰ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਪੰਜਾਬ ਪੁਲਿਸ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਏਆਈਜੀ ਅਸ਼ੀਸ਼ ਕਪੂਰ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਵਿਜੀਲੈਂਸ ਨੇ ਅਸ਼ੀਸ਼ ਕਪੂਰ ਦੇ ਘਰ ਛਾਪੇਮਾਰੀ ਕੀਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗ੍ਰਿਫਤਾਰੀ 2019 ਵਿੱਚ ਅਸ਼ੀਸ਼ ਕਪੂਰ ਤੇ ਇੱਕ ਮਹਿਲਾ ਵੱਲੋਂ ਲਗਾਏ ਗਏ ਜਬਰੀ ਵਸੂਲੀ ਦੇ ਇਲਜਾਮਾਂ ਦੇ ਮਾਮਲੇ ਵਿੱਚ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਕੀਤੀ ਗਈ ਹੈ।