ਪੰਜਾਬ ਵਿਧਾਨ ਸਭਾ ਚੋਣਾਂ ਅੱਜ
117 ਵਿਧਾਨ ਸਭਾ ਹਲਕਿਆਂ ‘ਚ ਕੁਝ ਦੇਰ ‘ਚ ਹੋਵੇਗੀ ਵੋਟਿੰਗ ਸ਼ੁਰੂ
ਚੰਡੀਗੜ੍ਹ, 20 ਫਰਵਰੀ (ਵਿਸ਼ਵ ਵਾਰਤਾ)- ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਲਈ ਕੁਝ ਦੇਰ ਬਾਅਦ ਹੀ ਵੋਟਾਂ ਪੈਣੀਆਂ ਸ਼ੁਰੂ ਹੋ ਜਾਣਗੀਆਂ। ਰਾਜ ਵਿੱਚ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਸੂਬੇ ਦੇ 2.14 ਕਰੋੜ ਵੋਟਰ 1304 ਉਮੀਦਵਾਰਾਂ ਦੀ ਕਿਸਮਤ ਈ.ਵੀ.ਐੱਮ. ਮਸ਼ੀਨ ਵਿੱਚ ਬੰਦ ਕਰਨਗੇ।























