ਪੰਜਾਬ ਵਿਧਾਨ ਸਭਾ ਚੋਣਾਂ: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਕਾਰ ਜ਼ਬਤ
ਮੋਗਾ,20 ਫਰਵਰੀ (ਵਿਸ਼ਵ ਵਾਰਤਾ);- ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਮੋਗਾ ‘ਚ ਪੁਲਿਸ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਕਾਰ ਜ਼ਬਤ ਕਰ ਲਈ ਹੈ। ਸੋਨੂੰ ਸੂਦ ਵੱਲੋਂ ਆਪਣੇ ਬੂਥ ਤੋਂ ਇਲਾਵਾ ਹੋਰ ਬੂਥਾਂ ‘ਤੇ ਜਾਣ ਦੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਇਸ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਹਰਕਤ ‘ਚ ਆ ਗਿਆ ਅਤੇ ਸੋਨੂੰ ਖਿਲਾਫ ਕਾਰਵਾਈ ਕੀਤੀ। ਸੋਨੂੰ ਸੂਦ ਨੂੰ ਕਿਸੇ ਹੋਰ ਕਾਰ ਵਿੱਚ ਛੱਡਣਾ ਪਵੇਗਾ। ਦੱਸ ਦੇਈਏ ਕਿ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਇਸ ਸੀਟ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜ ਰਹੀ ਹੈ।























