ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ
ਚਰਨਜੀਤ ਸਿੰਘ ਚੰਨੀ ਹੀ ਹੋਣਗੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਉਮੀਦਵਾਰ
ਚੰਡੀਗੜ੍ਹ, 6 ਫਰਵਰੀ(ਵਿਸ਼ਵ ਵਾਰਤਾ)ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਪੰਜਾਬ ਕਾਂਗਰਸ ਵੱਲੋਂ ਅੱਜ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਗਿਆ ਹੈ। ਰਾਹੁਲ ਗਾਂਧੀ ਵੱਲੋਂ ਲੁਧਿਆਣਾ ਵਿਖੇ ਕੀਤੀ ਵਰਚੁਅਲ ਰੈਲੀ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਗਿਆ ਹੈ।