ਪੰਜਾਬ ਵਿਧਾਨ ਸਭਾ ਚੋਣਾਂ ਲਈ ਬੀਜੇਪੀ ਨੇ ਖਿੱਚੀ ਤਿਆਰੀ
‘ਨਵਾਂ ਪੰਜਾਬ ਭਾਜਪਾ ਦੇ ਨਾਲ’ ਮੁਹਿੰਮ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ,31 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੀਆਂ ਵਿਧਾਨ ਸਭਾ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ ਵੱਖ ਪਾਰਟੀਆਂ ਵੱਲੋਂ ਤਿਆਰੀਆਂ ਜੋਰਾਂ ਤੇ ਹਨ। ਅੱਜ ਲੁਧਿਆਣਾ ਵਿਖੇ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਿਨੀ ਸ਼ਰਮਾ ਨੇ ਭਾਜਪਾ ਦੇ ਮਿਸ਼ਨ ਪੰਜਾਬ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਦੀ ਸ਼ੁਰੂਆਤ ਕੀਤੀ ਹੈ।