ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਕੀਤੀ ਰਣਨੀਤੀ ਤਿਆਰ
ਦੇਖੋ,ਕਿਹੜੇ ਕੇਂਦਰੀ ਮੰਤਰੀਆਂ ਨੂੰ ਸੌਂਪੀ ਚੋਣਾਂ ਦੀ ਜਿੰਮੇਵਾਰੀ

ਚੰਡੀਗੜ੍ਹ,8 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅੱਜ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦਾ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਐਲਾਨਿਆ ਹੈੈ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਮਿਨਾਕਸ਼ੀ ਲੇਖੀ ਦੇ ਨਾਲ ਲੋਕ ਸਭਾ ਦੇ ਮੈਂਬਰ ਵਿਨੋਦ ਚਾਵੜਾ ਨੂੰ ਕੋ-ਇੰਚਾਰਜ ਲਗਾਇਆ ਗਿਆ ਹੈ। ਦੱਸ ਦਈਏ ਕਿ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਹੀ ਪੰਜਾਬ ਸਮੇਤ ਉੱਤਰ ਪ੍ਰਦੇਸ਼ ,ਉੱਤਰਾਖੰਡ ,ਗੋਆ ਅਤੇ ਮਨੀਪੁੁਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।





















