ਚੰਡੀਗੜ੍ਹ, 14 ਦਸਬੰਰ- ਪੰਜਾਬ ਵਿਧਾਨ ਸਭਾ ਵਿਚ ਸਰਦ ਰੁੱਤ ਇਜਲਾਸ ਦੀ ਅੱਜ ਦੂਸਰੇ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਵਿਰੋਧੀ ਧਿਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਕਾਰਸ਼ਿਪ ਦਾ ਮੁੱਦਾ ਚੁੱਕਿਆ।
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕੇਂਦਰ ਵਲੋਂ ਐੱਸ.ਸੀ. ਅਤੇ ਬੀ.ਸੀ ਵਿਦਿਆਰਥੀਆਂ ਲਈ ਜਾਰੀ ਕੀਤੇ 444 ਕਰੋੜ ਵਿਚੋਂ ਪੰਜਾਬ ਸਰਕਾਰ ਨੇ ਸਿਰਫ 244 ਕਰੋੜ ਹੀ ਖਰਚੇ ਹਨ।
ਇਸ ਦੌਰਾਨ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸਦਨ ਵਿਚ ਵਿਦਿਆਰਥੀਆਂ ਦੇ ਵਜੀਫੇ ਉਤੇ ਨਾਅਰੇਬਾਜ਼ੀ ਵੀ ਕੀਤੀ।