
ਚੰਡੀਗੜ੍ਹ, 3 ਸਤੰਬਰ ( ਵਿਸ਼ਵ ਵਾਰਤਾ ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਇਹ ਗੱਲ ਜ਼ੋਰ ਦੇ ਕੇ ਆਖੀ ਕੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਫਲਸਫੇ ਨੂੰ ਦੁਨੀਆ ਭਰ ਵਿੱਚ ਪ੍ਰਚਾਰਿਤ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਸ਼ਾਂਤੀ, ਭਾਈਚਾਰਕ ਸਾਂਝ, ਧਰਮ ਨਿਰਪੱਖਤਾ ਅਤੇ ਮਿਲ ਜੁਲ ਕੇ ਰਹਿਣ ਵਰਗੀਆਂ ਕਦਰਾਂ ਕੀਮਤਾਂ ਦੀ ਰਾਖੀ ਹੋ ਸਕੇ ਜਿਨ੍ਹਾਂ ਲਈ ਗੁਰੂ ਸਾਹਿਬ ਨੇ ਲਾਸਾਨੀ ਕੁਰਬਾਨੀ ਦਿੱਤੀ।
ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੱਦੇ ਗਏ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਜ਼ਿਕਰ ਕੀਤਾ ਕਿ ਸਿੱਖ ਧਰਮ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਵਿੱਚ ਸਾਡੇ ਗੁਰੂ ਸਾਹਿਬਾਨ ਦੁਆਰਾ ਸਾਨੂੰ ਅਸੂਲਾਂ ਅਤੇ ਸੱਚ ਦੇ ਰਸਤੇ ‘ਤੇ ਚੱਲਣ ਵਰਗੀਆਂ ਦਿੱਤੀਆਂ ਕਦਰਾਂ ਕੀਮਤਾਂ ਦੀ ਰਾਖੀ ਕਰਨ ਦੀ ਪਰੰਪਰਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸੰਦੇਸ਼ ਉਸ ਭਾਵਨਾ ਦਾ ਆਧਾਰ ਹਨ ਜਿਸ ਨੂੰ ਅਸੀਂ ਪੰਜਾਬੀਅਤ ਕਹਿੰਦੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਿੱਚ ਸਾਡੀ ਸਾਂਝੀ ਤਹਿਜ਼ੀਬ, ਸਾਡੀ ਮਾਂ ਬੋਲੀ ਪੰਜਾਬੀ, ਲੋਕਾਂ, ਧਰਮਾਂ, ਜਾਤਾਂ ਅਤੇ ਸੰਪਰਦਾਵਾਂ ਤੋਂ ਉੱਪਰ ਉੱਠਦੀਆਂ ਇਕਸੁਰਤਾ ਅਤੇ ਭਾਈਚਾਰੇ ਦੀਆਂ ਡੂੰਘੀਆਂ ਤੰਦਾਂ ਸ਼ਾਮਿਲ ਹਨ। ਜਦੋਂ ਅਸੀਂ ਪੰਜਾਬ ਅਤੇ ਪੰਜਾਬੀਆਂ ਦੀ ਗੱਲ ਕਰਦੇ ਹਾਂ, ਤਾਂ ਇਸ ਤੋਂ ਬਾਅਦ ਪੰਜਾਬੀਅਤ ਦਾ ਜ਼ਿਕਰ ਆਉਣਾ ਲਾਜ਼ਮੀ ਤੌਰ ‘ਤੇ ਬਣਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ,”ਸਾਡੇ ਮਹਾਨ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਵਿੱਚ ਰੂਪਮਾਨ ਹੁੰਦੀ ਇਸ ਪੰਜਾਬੀਅਤ ਨੂੰ ਸਮਝੇ ਜਾਣ ਅਤੇ ਸ਼ਲਾਘਾ ਕਰਕੇ ਇਸ ਨੂੰ ਸਾਂਭੇ ਜਾਣ ਦੀ ਲੋੜ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀਅਤ ਦੀ ਇਸ ਭਾਵਨਾ ਨੂੰ ਸਾਡੇ ਲੋਕਾਂ ਨੇ ਦੁਨੀਆ ਦੇ ਸਾਰੇ ਕੋਨਿਆਂ ਤੱਕ ਪਹੁੰਚਾ ਦਿੱਤਾ ਹੈ ਜਿੱਥੇ ਉਨ੍ਹਾਂ ਨੇ ਆਪਣੀ ਸਖ਼ਤ ਮਿਹਨਤ, ਲਗਨ ਅਤੇ ਕੁਰਬਾਨੀ ਸਦਕਾ ਇਕ ਨਿਵੇਕਲਾ ਮੁਕਾਮ ਹਾਸਿਲ ਕੀਤਾ ਹੈ। ਉਨ੍ਹਾਂ ਹੋਰ ਕਿਹਾ,”ਪੰਜਾਬੀਅਤ ਨੂੰ ਅਕਸਰ ਹੀ ਅਜਿਹੀਆਂ ਤਾਕਤਾਂ ਨੇ ਚੁਣੌਤੀ ਦਿੱਤੀ ਹੈ ਜੋ ਕਿ ਸਾਡੇ ਗੁਰੂ ਸਾਹਿਬਾਨ ਦੁਆਰਾ ਸਾਨੂੰ ਸਭ ਨੂੰ ਨਾਲ ਲੈ ਕੇ ਚੱਲਣ ਦੇ ਪ੍ਰਣਾਏ ਵਿਰਸੇ ਦੀ ਥਾਂ ਸੌੜੀ ਅਤੇ ਛੋਟੀ ਸੋਚ ਵਾਲੀ ਵਿਚਾਰਧਾਰਾ ਦੀ ਤਰਜਮਾਨੀ ਕਰਦੀਆਂ ਹਨ। ਇਸ ਲਈ ਲੋਕਾਂ ਦੇ ਪ੍ਰਤੀਨਿਧੀ ਹੋਣ ਦੇ ਨਾਤੇ ਸਾਡੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਲੋਕਾਂ ਨੂੰ






















