ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਇਜਲਾਸ ਅੱਜ ਤੋਂ ਸ਼ੁਰੂ
ਚੰਡੀਗੜ੍ਹ,19ਜੂਨ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ(19-20) ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ ਵੀ ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪਹੁੰਚਣਗੇ। ਪਹਿਲੇ ਦਿਨ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਸੇ ਵਿੱਚੋਂ ਰੋਕੇ ਗਏ ਹਜ਼ਾਰਾਂ ਕਰੋੜ ਰੁਪਏ ਪੇਂਡੂ ਵਿਕਾਸ ਫੰਡ (ਆਰਡੀਐਫ) ਅਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਬਾਰੇ ਵੀ ਚਰਚਾ ਕਰਨਗੇ। ਇਸ ਦੇ ਨਾਲ ਹੀ ਪੰਜਾਬ ਨਾਲ ਸਬੰਧਤ ਕਈ ਮੁੱਦਿਆਂ ‘ਤੇ ਸਮਝੌਤੇ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਸੈਸ਼ਨ ਦੇ ਦੂਜੇ ਦਿਨ ਸਿੱਖ ਗੁਰਦੁਆਰਾ ਐਕਟ ਵਿੱਚ ਨਵੀਂ ਧਾਰਾ ਜੋੜਨ ਦਾ ਪ੍ਰਸਤਾਵ ਲਿਆ ਕੇ ਪਾਸ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੇਂਦਰ ਖ਼ਿਲਾਫ਼ ਵੀ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ।






















