
ਚੰਡੀਗੜ•, 24 ਜੁਲਾਈ-ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ 2 ਅਗਸਤ ਤੋਂ 6 ਅਗਸਤ, 2019 ਤੱਕ ਸੱਦਣ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਸ ਦੇ ਨਾਲ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਕਲਾਜ਼ (1) ਤਹਿਤ 15ਵੀਂ ਵਿਧਾਨ ਸਭਾ ਦਾ ਅੱਠਵਾਂ ਇਜਲਾਸ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਤ ਕੀਤਾ ਗਿਆ ਹੈ।
Îਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਇਜਲਾਸ 2 ਅਗਸਤ ਨੂੰ ਬਾਅਦ ਦੁਪਹਿਰ ਸ਼ੁਰੂ ਹੋਵੇਗਾ ਅਤੇ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਤਰ•ਾਂ ਵਿਧਾਨਕ ਕੰਮਕਾਰ 5 ਅਗਸਤ ਨੂੰ ਸਵੇਰੇ 11 ਵਜੇ ਅਤੇ 6 ਅਗਸਤ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗਾ।
ਬੁਲਾਰੇ ਨੇ ਦੱਸਿਆ ਕਿ 6 ਅਗਸਤ ਨੂੰ ਤਜਵੀਜ਼ਤ ਵਿਧਾਨਕ ਕੰਮਕਾਰ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ
Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...





















