ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਕ ਦਿਨਾ ਇਜਲਾਸ ਸਮਾਪਤ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਕੀਤੀ ਗਈ ਮੁਲਤਵੀ

ਚੰਡੀਗੜ੍ਹ,3 ਸਤੰਬਰ (ਵਿਸ਼ਵ ਵਾਰਤਾ) ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਕ ਦਿਨਾ ਇਜਲਾਸ ਸਮਾਪਤ ਹੋ ਗਿਆ ਹੈ। ਇਸ ਇਜਲਾਸ ਦੌਰਾਨ ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜਿਸ ਤੋਂ ਬਾਅਦ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫਲਸਫੇ,ਸਿੱਖਿਆ ਅਤੇ ਸ਼ਹਾਦਤ ਤੇ ਵੱਖ ਵੱਖ ਆਗੂਆਂ ਨੇ ਚਾਨਣਾ ਪਾਇਆ। ਇਸ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਭਾਰਤ ਦੇ ਸਾਬਕਾ ਚੀਫ ਜਸਟਿਸ ਜਗਦੀਸ਼ ਸਿੰਘ ਖੇਹਰ ਨੇ ਵਿਸ਼ੇਸ਼ ਤੌਰ ਤੇ ਹਿੱਸਾ ਲਿਆ। ਇਸ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਨੇ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਹੈ।






















