ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਜਾਰੀ
ਵਿਰੋਧੀ ਧਿਰਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਦਨ ਵਿੱਚ ਕੀਤਾ ਹੰਗਾਮਾ
ਦੇਖੋ ਸਦਨ ਦੀ ਕਾਰਵਾਈ ਲਾਈਵ
ਚੰਡੀਗੜ੍ਹ,24 ਜੂਨ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸਦਨ ਵਿੱਚ ਵਿੱਚ ਹੰਗਾਮਾ ਹੋਇਆ ਹੈ। ਵਿਰੋਧੀ ਪਾਰਟੀਆਂ ਪੰਜਾਬ ‘ਚ ਅਮਨ-ਕਾਨੂੰਨ ਦੇ ਮੁੱਦੇ ‘ਤੇ ਬਹਿਸ ਕਰਵਾਉਣ ‘ਤੇ ਅੜੀਆਂ ਹੋਈਆਂ ਸਨ।ਉਹਨਾਂ ਦਾ ਕਹਿਣਾ ਹੈ ਕਿ ਜਿੱਥੇ ਸੀਐਮ ਭਗਵੰਤ ਮਾਨ ਕਹਿ ਰਹੇ ਹਨ ਕਿ ਮੇਰੀ ਜਾਨ ਨੂੰ ਖ਼ਤਰਾ ਹੈ ਤਾਂ ਪੰਜਾਬ ਵਿੱਚ ਕੌਣ ਸੁਰੱਖਿਅਤ ਰਹੇਗਾ। ਇਸ ਮੁੱਦੇ ‘ਤੇ ਬਹਿਸ ਹੋਣੀ ਚਾਹੀਦੀ ਹੈ। ਬਹਿਸ ਦੀ ਮਨਜ਼ੂਰੀ ਨਾ ਮਿਲਣ ’ਤੇ ਵਿਰੋਧੀ ਪਾਰਟੀ ਦੇ ਵਿਧਾਇਕਾਂ ਵੱਲੋਂ ਨਾਅਰੇਬਾਜ਼ੀ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਕਾਂਗਰਸ ਅਤੇ ਭਾਜਪਾ ਦੇ ਵਿਧਾਇਕਾਂ ਨੇ ਸਦਨ ਵਿੱਚੋਂ ਵਾਕਆਊਟ ਵੀ ਕੀਤਾ ਹੈ। ਇਸ ਸਭ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਪੰਜਾਬ ਦੀ ਸਿੱਖਿਆ ਵਿਵਸਥਾ ਨੂੰ ਲੈ ਕੇ ਬਹਿਸ ਵੀ ਹੋਈ ਹੈ।
[Live] Second (Budget) Session of 16th Punjab Vidhan Sabha.
Questions entered in the separate list and their answers
Motion of thanks on the Governor’s address and discussion on the Governor’s address.https://t.co/SaTu0sLNGv
— Government of Punjab (@PunjabGovtIndia) June 24, 2022