ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਹੈ 6ਵਾਂ ਦਿਨ
ਚੰਡੀਗੜ੍ਹ,11ਮਾਰਚ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਛੇਵਾਂ ਦਿਨ ਹੈ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ। ਸੈਸ਼ਨ ਦੀ ਸ਼ੁਰੂਆਤ ਦੁਪਹਿਰ 2 ਵਜੇ ਹੋਵੇਗੀ। ਅੱਜ ਸੈਸ਼ਨ ਦੀ ਸ਼ੁਰੂਆਤ ਪ੍ਰਸ਼ਨ ਕਾਲ ਨਾਲ ਹੋਵੇਗੀ। ਇਸ ਤੋਂ ਬਾਅਦ ਦੋ ਪ੍ਰਸਤਾਵ ਧਿਆਨ ਸੈਸ਼ਨ ਵਿੱਚ ਲਿਆਂਦੇ ਜਾਣਗੇ। ਇਸ ਤੋਂ ਬਾਅਦ ਸਹਿਯੋਗ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਸਬੰਧੀ ਹੋਰ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ।