ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ 7ਵਾਂ ਦਿਨ
ਚੰਡੀਗੜ੍ਹ,12ਮਾਰਚ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ 7ਵਾਂ ਦਿਨ ਹੈ। ਇਸ ਦੌਰਾਨ ਲੁਧਿਆਣਾ-ਰੂਪਨਗਰ ਗ੍ਰੀਨ ਫੀਲਡ ਹਾਈਵੇਅ ਲਈ ਐਕਵਾਇਰ ਕੀਤੀ ਜ਼ਮੀਨ ਦਾ ਕਿਸਾਨਾਂ ਨੂੰ ਮੁਆਵਜ਼ਾ ਨਾ ਦੇਣ ਦਾ ਮੁੱਦਾ ਉਠਾਇਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਰਾਜ ਚੋਣ ਕਮਿਸ਼ਨ ਸੋਧ ਬਿੱਲ ਵੀ ਪੇਸ਼ ਕੀਤਾ ਜਾਵੇਗਾ। ਸੈਸ਼ਨ ਦੇ ਅੱਜ ਹੰਗਾਮਦਾਰ ਹੋਣ ਦੀ ਸੰਭਾਵਨਾ ਹੈ। ਕਿਉਂਕਿ ਕਾਂਗਰਸ ਮੁੱਖ ਮੰਤਰੀਭਗਵੰਤ ਮਾਨ ਵੱਲੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਪ੍ਰਤੀ ਅਪਸ਼ਬਦ ਬੋਲਣ ਖਿਲਾਫ ਕਾਰਵਾਈ ਦੀ ਮੰਗ ‘ਤੇ ਅੜੀ ਹੋਈ ਸੀ। ਹਾਲਾਂਕਿ ਸਪੀਕਰ ਦਾ ਕਹਿਣਾ ਹੈ ਕਿ ਕਾਂਗਰਸ ਵੱਲੋਂ ਦਿੱਤਾ ਗਿਆ ਵਿਸ਼ੇਸ਼ ਅਧਿਕਾਰ ਪ੍ਰਸਤਾਵ ਦਾ ਨੋਟਿਸ ਉਨ੍ਹਾਂ ਕੋਲ ਪਹੁੰਚ ਗਿਆ ਹੈ। ਉਹ ਇਸ ‘ਤੇ ਵਿਚਾਰ ਕਰਨਗੇ।