ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨਵੇਂ ਸਾਲ ਦੀ ਪੰਜਾਬੀਆਂ ਨੂੰ ਵਧਾਈ
ਚੰਡੀਗੜ੍ਹ, 1ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਵੇਂ ਸਾਲ ਦੇ ਮੌਕੇ ’ਤੇ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਲਈ ਨਵਾਂ ਸਾਲ 2023 ਖੁਸ਼ੀਆਂ ਭਰਿਆ ਹੋਣ ਦੀ ਕਾਮਨਾ ਕੀਤੀ ਹੈ।
ਇੱਕ ਸੰਦੇਸ਼ ਵਿੱਚ ਨਵੇਂ ਸਾਲ ਦੀਆਂ ਸ਼ੁਭ ਕਾਮਨਾਵਾਂ ਦਿੰਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਿੱਚ ਹੁਣ ਸੂਬੇ ਦਾ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ। ਉਨ੍ਹਾਂ ਨੇ ਪੰਜਾਬੀਆਂ ਨੂੰ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਹੋਰ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਲੋਕਾਂ ਜੀਵਨ ਹੋਰ ਬੇਹਤਰ ਹੋ ਸਕੇ।
ਵਿਧਾਨ ਸਭਾ ਸਪੀਕਰ ਨੇ ਆਵਾਮ ਲਈ ਨਵਾਂ ਸਾਲ ਸੂਬੇ ਦੇ ਖੁਸ਼ੀਆਂ ਭਰਪੂਰ ਅਤੇ ਉਮੰਗਾਂ ਭਰਿਆ ਹੋਣ ਲਈ ਅਰਦਾਸ ਵੀ ਕੀਤੀ।