ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ
ਜਾਣੋਂ ਕੌਣ ਹੈ ਉਹ ਵਿਧਾਇਕ

ਚੰਡੀਗੜ੍ਹ,26 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਦੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜੈਤੋ ਵਿਧਾਨ ਸਭਾ ਹਲਕੇ ਤੋਂ ਚੋਣਾਂ ਜਿੱਤਣ ਵਾਲੇ ਮਾਸਟਰ ਬਲਦੇਵ ਸਿੰਘ ਦੀ ਮੈਂਬਰਸ਼ਿਪ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਰੱਦ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਹਨਾਂ ਨੂੰ ਵਿਧਾਨ ਸਭਾ ਲਈ ਅਯੋਗ ਵੀ ਕਰਾਰ ਦਿੱਤਾ ਗਿਆ ਹੈ।






















