ਪੰਜਾਬ ਵਿਧਾਨ ਸਭਾ ਬਜਟ ਇਜਲਾਸ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਦਨ ਨੂੰ ਕਰ ਰਹੇ ਸੰਬੋਧਨ
ਦੇਖੋ ਲਾਈਵ ਵੀਡੀਓ
ਚੰਡੀਗੜ੍ਹ,25 ਜੂਨ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਅੱਜ ਸਦਨ ਵਿੱਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਇਸ ਸਮੇਂ ਵਿਧਾਨ ਸਭਾ ਵਿੱਚ ਸੀਐਮ ਭਗਵੰਤ ਮਾਨ ਸਦਨ ਨੂੰ ਸੰਬੋਧਨ ਕਰ ਰਹੇ ਹਨ।
ਪੰਜਾਬ ਵਿਧਾਨ ਸਭਾ ਦੀ ਕਾਰਵਾਈ… LIVE https://t.co/WRmk0qX8PP
— Bhagwant Mann (@BhagwantMann) June 25, 2022
ਪੰਜਾਬ ਵਿੱਚ ਰੇਤੇ ਦੇ ਰੇਟਾਂ ਬਾਰੇ ਬੋਲਦਿਆਂ ਹੋਇਆਂ ਸ਼ੁਰੂਆਤ ਵਿੱਚ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਇਸ ਸਮੇਂ ਮੰਡੀ ਵਿੱਚ ਰੇਤੇ ਦਾ ਔਸਤ ਰੇਟ 26 ਤੋਂ 28 ਰੁਪਏ ਅਤੇ ਬਜਰੀ ਦਾ 29 ਤੋਂ 30 ਰੁਪਏ ਹੈ। 16 ਮਾਰਚ ਤੋਂ 22 ਜੂਨ 2022 ਤੱਕ 30 ਕਰੋੜ 8 ਲੱਖ ਦੀ ਆਮਦਨ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੀ ਨੀਤੀ ਅਨੁਸਾਰ 7 ਬਲਾਕ ਦਿੱਤੇ ਗਏ ਸਨ, ਜਿਨ੍ਹਾਂ ਵਿੱਚੋਂ 3 ਬੰਦ ਵੀ ਹਨ। ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ 277 ਕੇਸ ਦਰਜ ਕੀਤੇ ਗਏ ਹਨ। ਮਾਈਨਿੰਗ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਸਾਢੇ 5 ਰੁਪਏ ਫੁੱਟ ਰੇਟ ਕਿਹਾ ਸੀ ਪਰ ਨਹੀਂ ਮਿਲਿਆ।
ਬੀਤੇ ਕੱਲ੍ਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਹੈ। ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਮੂਸੇਵਾਲਾ ਨੂੰ ਧਮਕੀਆਂ ਮਿਲਣ ਦੇ ਬਾਵਜੂਦ ਸੁਰੱਖਿਆ ਘਟਾਈ ਗਈ ਹੈ। ਉਸ ਤੋਂ ਬਾਅਦ ਇਸ ਨੂੰ ਜਨਤਕ ਵੀ ਕੀਤਾ ਗਿਆ ਸੀ।