ਪੰਜਾਬ ਵਿਧਾਨ ਸਭਾ ਬਜਟ ਇਜਲਾਸ
ਕਾਂਗਰਸੀ ਵਿਧਾਇਕਾਂ ਨੇ ਸਦਨ ਵਿੱਚੋਂ ਅੱਜ ਫਿਰ ਤੋਂ ਕੀਤਾ ਵਾਕਆਊਟ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁਲਤਵੀ ਕੀਤੀ ਸਦਨ ਦੀ ਕਾਰਵਾਈ
ਚੰਡੀਗੜ੍ਹ,25 ਜੂਨ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵਿਧਾਨ ਸਭਾ ਵਿੱਚੋਂ ਕਾਂਗਰਸੀ ਵਿਧਾਇਕਾਂ ਨੇ ਵਾਕਆਉਟ ਕਰ ਦਿੱਤਾ ਸੀ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ “ਅਸੀਂ ਵਿਧਾਨ ਸਭਾ ਤੋਂ ਵਾਕਆਊਟ ਕਰ ਦਿੱਤਾ ਕਿਉਂਕਿ ਸਪੀਕਰ ਨੇ ਆਪਣਾ ਵਾਅਦਾ ਤੋੜ ਦਿੱਤਾ। ਚਰਚਾ ਜਾਰੀ ਰਹਿਣੀ ਸੀ ਅਤੇ ਮੁੱਖ ਮੰਤਰੀ ਨੇ ਜਵਾਬ ਦੇਣਾ ਸੀ ਪਰ ਉਨ੍ਹਾਂ ਨੂੰ ਕੁੱਲੂ ਵਿੱਚ ਤਿਰੰਗਾ ਯਾਤਰਾ ਲਈ ਜਾਣਾ ਪਿਆ ਅਤੇ ਆਪਣੇ ਪ੍ਰੋਗਰਾਮ ਦੀ ਸਹੂਲਤ ਲਈ ਸਪੀਕਰ ਨੇ ਉਹਨਾਂ ਨੂੰ ਆਗਿਆ ਦੇ ਦਿੱਤੀ । ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਮੁੱਖ ਮੰਤਰੀ ਕੋਲ ਵਿਰੋਧੀ ਧਿਰ ਦਾ ਸਾਹਮਣਾ ਕਰਨ ਦੀ ਤਾਕਤ ਨਹੀਂ ਹੈ।