ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ ਅਗਨੀਪਥ ਯੋਜਨਾ ਦਾ ਮੁੱਦਾ;ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
ਦੇਖੋ ਵਿਧਾਨ ਸਭਾ ਦੀ ਕਾਰਵਾਈ ਲਾਈਵ
ਚੰਡੀਗੜ੍ਹ,28 ਜੂਨ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਵਿੱਚ ਅੱਜ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪਥ ਯੋਜਨਾ ਦਾ ਮੁੱਦਾ ਵੀ ਗੂੰਜਿਆ ਹੈ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਇਸ ਯੋਜਨਾ ਦੇ ਵਿਰੁੱਧ ਵਿਧਾਨ ਸਭਾ ਵਿੱਚ ਮਤਾ ਲਿਆਂਦਾ ਜਾਵੇਗਾ।
ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਐਲਾਨ ਕੀਤੇ ਗਏ 200 ਕਰੋੜ ਰੁਪਏ ਅਤੇ ਨਾਲ ਹੀ ਪੇਪਰਲੈੱਸ ਬਜਟ ਨੂੰ ਲੈ ਕੇ ਵੀ ਸਵਾਲ ਚੁੱਕੇ ਹਨ।