ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ ਗੈਂਗਸਟਰ ਮੁਖ਼ਤਾਰ ਅੰਸਾਰੀ ਦਾ ਨਾਮ
ਮੰਤਰੀ ਹਰਜੋਤ ਬੈਂਸ ਨੇ ਪਿਛਲੀ ਕਾਂਗਰਸ ਸਰਕਾਰ ਤੇ ਲਗਾਏ ਗੰਭੀਰ ਇਲਜ਼ਾਮ;ਵਿਰੋਧੀ ਧਿਰ ਵੱਲੋਂ ਜੋਰਦਾਰ ਹੰਗਾਮਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦੀ ਕਾਰਵਾਈ ਕੀਤੀ ਮੁਲਤਵੀ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ,28 ਜੂਨ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 3:30 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ‘ਚ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਲੈ ਕੇ ਜ਼ਬਰਦਸਤ ਹੰਗਾਮਾ ਹੋਇਆ। ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦਾਅਵਾ ਕੀਤਾ ਕਿ ਅੰਸਾਰੀ ਨੂੰ ਫਰਜ਼ੀ ਐਫਆਈਆਰ ਦਰਜ ਕਰਕੇ ਦੋ ਸਾਲ ਤਿੰਨ ਮਹੀਨੇ ਪੰਜਾਬ ਦੀ ਜੇਲ੍ਹ ਵਿੱਚ ਰੱਖਿਆ ਗਿਆ ਸੀ। ਜਿਸ ਦਾ ਚਲਾਨ ਤੱਕ ਪੇਸ਼ ਨਹੀਂ ਕੀਤਾ ਗਿਆ ਹੈ। ਜੇਲ੍ਹ ਵਿੱਚ ਉਹ ਬਾਕੀ ਕੈਦੀਆਂ ਦੀ ਬਜਾਏ ਆਪਣੀ ਪਤਨੀ ਨਾਲ ਰਹਿੰਦਾ ਸੀ। ਅੰਸਾਰੀ ਨੂੰ ਜੇਲ੍ਹ ਵਿੱਚ ਵੀਆਈਪੀ ਟ੍ਰੀਟਮੈਂਟ ਦਿੱਤਾ ਗਿਆ। ਮੈਂ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਜੇਲ੍ਹ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਖੂਬ ਹੰਗਾਮਾ ਸ਼ੁਰੂ ਹੋ ਗਿਆ। ਵਿਰੋਧੀ ਧਿਰ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੇਲ੍ਹ ਮੰਤਰੀ ਨੇ ਵਿਧਾਨ ਸਭਾ ਵਿੱਚ ਇਹ ਗੱਲ ਕਹੀ ਹੈ। ਜੇਕਰ ਇਹ ਸਾਬਤ ਨਾ ਹੋਇਆ ਤਾਂ ਮੰਤਰੀ ਨੂੰ ਅਸਤੀਫਾ ਦੇਣਾ ਪਵੇਗਾ।