
ਚੰਡੀਗੜ੍ਹ, 20 ਫਰਵਰੀ: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਸਦਨ ਵਿੱਚ ਸਵਰਗਵਾਸੀ ਸਖਸ਼ੀਅਤਾਂ ਨੂੰ ਪਹਿਲਾਂ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸਦਨ ਨੂੰ 1 ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਪ੍ਰਸ਼ਨਕਾਲ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ, ਅਕਾਲੀ ਵਿਧਾਇਕਾਂ ਨੇ ਨਾਅਰੇਬਾਜ਼ੀ ਕੀਤੀ।
ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਦਰਾਂ ਵਧਾਉਣ ਦੇ ਮਾਮਲੇ ‘ਤੇ ਕੰਮ ਰੋਕਣ ਦਾ ਪ੍ਰਸਤਾਵ ਦਿੱਤਾ, ਪਰ ਸਪੀਕਰ ਨੇ ਇਸ ਨੂੰ ਠੁਕਰਾ ਦਿੱਤਾ। ਇਸ ਤੋਂ ਬਾਅਦ ਅਕਾਲੀ ਵਿਧਾਇਕਾਂ ਨੇ ਹੰਗਾਮਾ ਅਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਵਿੱਚ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਸੀਬੀਆਈ ਸੁਪਰੀਮ ਕੋਰਟ ਵਿੱਚ ਹਾਰ ਗਈ ਹੈ ਅਤੇ ਪੰਜਾਬ ਵਿਧਾਨ ਸਭਾ ਦੇ ਫੈਸਲੇ ਨੂੰ ਸਵੀਕਾਰ ਕਰ ਲਿਆ ਹੈ। ਹੁਣ ਪੰਜਾਬ ਸਰਕਾਰ ਬੇਅਦਬੀ ਮਾਮਲੇ ਦੀ ਜਾਂਚ ਕਰੇਗੀ। ਪੰਜਾਬ ਸਰਕਾਰ ਵੱਲੋਂ ਬਹਿਬਲ ਕਲਾਂ ਕੇਸ ਵਾਪਸ ਲੈਣ ਤੋਂ ਬਾਅਦ ਇਹ ਕੇਸ ਸੁਪਰੀਮ ਕੋਰਟ ਪਹੁੰਚ ਗਿਆ।






















