ਚੰਡੀਗੜ, 24 ਅਗਸਤ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ, ਲੋਕਸਭਾ ਦੇ ਸਾਬਕਾ ਸਪੀਕਰ ਸੋਮਨਾਥ ਚੈਟਰਜੀ ਸਣੇ ਹੋਰਨਾਂ ਵਿਛੜੀਆਂ ਉੱਘੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ ਜੋ ਵਿਧਾਨ ਸਭਾ ਦੇ ਪਿਛਲੇ ਸਮਾਗਮ ਤੋਂ ਬਾਅਦ ਵਿਛੋੜਾ ਦੇ ਗਈਆਂ ਹਨ।
ਵਿਧਾਨ ਸਭਾ ਦੇ ਮਾਨਸੂਨ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ, ਸਿਆਸਤਦਾਨਾਂ ਅਤੇ ਹੋਰ ਉੱਘੀਆਂ ਸ਼ਖਸ਼ੀਅਤਾਂ ਦੇ ਨਾਲ-ਨਾਲ ਆਪਣੀ ਜਾਨ ਨਿਸ਼ਵਰ ਕਰਨ ਵਾਲੇ ਫੌਜੀਆਂ ਨੂੰ ਵੀ 2 ਮਿੰਟ ਦਾ ਮੌਨ ਰੱਖ ਕੇ ਸਤਿਕਾਰ ਵਜੋਂ ਸ਼ਰਧਾਂਜਲੀ ਭੇਂਟ ਕੀਤੀ।
ਸ੍ਰੀ ਵਾਜਪਾਈ ਅਤੇ ਸ੍ਰੀ ਸੋਮਨਾਥ ਚੈਟਰਜੀ ਤੋਂ ਇਲਾਵਾ ਸਦਨ ਨੇ ਸਾਬਕਾ ਡਿਪਟੀ ਉਪ ਮੁੱਖ ਮੰਤਰੀ ਬਲਰਾਮ ਜੀ ਦਾਸ ਟੰਡਨ, ਸਾਬਕਾ ਮੰਤਰੀ ਸ੍ਰੀ ਸੁਰਿੰਦਰ ਸਿੰਗਲਾ, ਸਾਬਕਾ ਵਿਧਾਇਕ ਜੋਗਿੰਦਰ ਨਾਥ ਅਤੇ ਕੁਲਦੀਪ ਸਿੰਘ ਬਡਾਲਾ ਅਤੇ ਉੱਘੇ ਪੱਤਰਕਾਰ ਕੁਲਦੀਮ ਨਈਅਰ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ।
ਆਜ਼ਾਦੀ ਘੁਲਾਟੀਆਂ ਓਮ ਪ੍ਰਕਾਸ਼ ਸ਼ਰਮਾਂ, ਹਜ਼ਾਰਾ ਸਿੰਘ, ਮਹਿਲ ਸਿੰਘ, ਦਰਸ਼ਨ ਸਿੰਘ, ਮਿਲਖਾ ਸਿੰਘ, ਚਮਨ ਲਾਲ, ਬਖਸ਼ੀਸ਼ ਸਿੰਘ, ਗੁਰਬਖਸ਼ ਸਿੰਘ ਅਤੇ ਬਚਿੱਤਰ ਸਿੰਘ ਨੂੰ ਵੀ ਭਰਪੂਰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।
ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਪਿਛਲੇ ਸਮਾਗਮ ਦੌਰਾਨ ਵਿਛੜੀਆਂ ਸਾਰੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦਾ ਪ੍ਰਸਤਾਵ ਕੀਤਾ। 17 ਉੱਘੀਆਂ ਸ਼ਖਸ਼ੀਅਤਾਂ ਦਾ ਵਿਵਰਣ ਦਿੱਤੇ ਜਾਣ ਤੋਂ ਬਾਅਦ ਉਨ•ਾਂ ਨੇ ਸਦਨ ਵਲੋਂ ਸ਼ੋਕ ਪ੍ਰਗਟਾਏ ਜਾਣ ਦਾ ਮਤਾ ਪਾਸ ਕਰ ਦਿੱਤਾ। ਇਹ ਮਤਾ ਜ਼ਬਾਨੀ ਵੋਟ ਰਾਹੀਂ ਪਾਸ ਕੀਤਾ ਗਿਆ।
ਸੁਨਾਮ ਦੇ ਵਿਧਾਇਕ ਅਮਨ ਅਰੋੜਾ ਦੀ ਬੇਨਤੀ ‘ਤੇ ਸੰਗਰੂਰ ਜ਼ਿਲ•ੇ ਦੇ ਆਜ਼ਾਦੀ ਘੁਲਾਟੀਏ ਜੰਗੀਰ ਸਿੰਘ ਸੁਤੰਤਰ ਦਾ ਨਾਂ ਸ਼ਰਧਾਂਜਲੀ ਵਾਲੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ।
ਦੇਹਾਤੀ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਦਖਲ ‘ਤੇ ਸਪੀਕਰ ਨੇ ਅਮਰੀਕਾ ਵਿੱਚ ਨਫ਼ਰਤੀ ਅਪਰਾਧ ਦੇ ਸ਼ਿਕਾਰ ਹੋਏ ਤਿਰਲੋਕ ਸਿੰਘ ਦਾ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਕਰ ਲਿਆ।
ਸਪੀਕਰ ਨੇ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਵਾਸਤੇ ਆਪਣਾ ਬਲਿਦਾਨ ਦੇਣ ਵਾਲੇ ਫੌਜ ਅਤੇ ਨੀਮ ਫੌਜੀ ਬਲਾਂ ਦੇ ਸਾਰੇ ਫੌਜੀਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਦੀ ਬੇਨਤੀ ਨੂੰ ਵੀ ਪ੍ਰਵਾਨ ਕਰ ਲਿਆ।
ਜ਼ੁਨੇਜਾ ਵੱਲੋਂ ਰੱਖੀ ਲੋਕ ਮਿਲਣੀ ਨੇ ਵਿਰੋਧੀਆਂ ਦੀ ਨੀਂਦ ਉਡਾਈ: ਡਾ ਬਲਬੀਰ
ਜ਼ੁਨੇਜਾ ਵੱਲੋਂ ਰੱਖੀ ਲੋਕ ਮਿਲਣੀ ਨੇ ਵਿਰੋਧੀਆਂ ਦੀ ਨੀਂਦ ਉਡਾਈ: ਡਾ ਬਲਬੀਰ ਵੱਡੇ ਇਕੱਠ ਦੀ ਗੂੰਝ ਨਾਲ ਜੁਨੇਜਾ ਦੇ ਸਮਰਥਕਾ...