ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਵਿਰੁੱਧ ਮਤਾ ਪਾਸ
ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਰੱਖਿਆ ਅਗਨੀਪਥ ਯੋਜਨਾ ‘ਤੇ ਮਤਾ
ਦੇਖੋ ਵਿਧਾਨ ਸਭਾ ਦੀ ਕਾਰਵਾਈ ਲਾਈਵ
ਚੰਡੀਗੜ੍ਹ,30ਜੂਨ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਕੇਂਦਰੀਕਰਨ ਵਿਰੁੱਧਰਨ ਵਿਰੁੱਧ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ ਨੂੰ ਭਾਜਪਾ ਦੇ 2 ਵਿਧਾਇਕਾਂ ਤੋਂ ਇਲਾਵਾ ਸਾਰੇ ਮੈਂਬਰਾਂ ਨੇ ਆਪਣੀ ਸਹਿਮਤੀ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਵਿੱਚ 2 ਵਿਧਾਇਕ ਵੀ ਸ਼ਾਮਲ ਹੋਣਗੇ। ਜਿਨ੍ਹਾਂ ਦੇ ਨਾਮ ਫਾਇਨਲ ਕਰਨ ਦੇ ਅਧਿਕਾਰ ਸਪੀਕਰ ਕੁਲਤਾਰ ਸੰਧਵਾਂ ਨੂੰ ਦਿੱਤੇ ਗਏ ਹਨ। ਇਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੀ ਫੌਜ ਭਰਤੀ ਦੀ ਅਗਨੀਪਥ ਸਕੀਮ ਖਿਲਾਫ ਮਤਾ ਪੇਸ਼ ਕੀਤਾ ਹੈ। ਜਿਸ ਤੇ ਬਹਿਸ ਚੱਲ ਰਹੀ ਹੈ।