ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ

ਚੰਡੀਗੜ੍ਹ,12 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਦਿੱਲੀ ਵਿੱਚ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੇਹੱਦ ਅਹਿਮ ਮੰਨੀ ਜਾ ਰਹੀ ਹੈ। ਰਾਣਾ ਕੇਪੀ ਨੇ ਕਿਹਾ ਕਿ ਉਹ ਪੰਜਾਬ ਵਿੱਚ ਕਾਂਗਰਸ ਦੀ ਜਿੱਤ ਨੂੰ ਲੈ ਕੇ ਬੇਹੱਦ ਆਸ਼ਾਵਾਦੀ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਇੱਕ ਵਾਰ ਫਿਰ ਤੋਂ ਸਰਕਾਰ ਬਣਾਵੇਗੀ।






















