• Latest
  • Trending
ਪੰਜਾਬ ਵਿਰੋਧੀ, ਲੋਕ  ਵਿਰੋਧੀ ਅਤੇ ਰੋਜ਼ਗਾਰ ਵਿਰੋਧੀ ਹੈ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਦਾ ਫ਼ੈਸਲਾ : ਆਪ

ਪੰਜਾਬ ਵਿਰੋਧੀ, ਲੋਕ  ਵਿਰੋਧੀ ਅਤੇ ਰੋਜ਼ਗਾਰ ਵਿਰੋਧੀ ਹੈ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਦਾ ਫ਼ੈਸਲਾ : ਆਪ

9 years ago
ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

31 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

42 minutes ago
ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

2 hours ago
‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

2 hours ago
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

3 hours ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

3 hours ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

3 hours ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

3 hours ago
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

3 hours ago
Hindi News
English News
Sunday, November 29, 2026
No Result
View All Result
15 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿਰੋਧੀ, ਲੋਕ  ਵਿਰੋਧੀ ਅਤੇ ਰੋਜ਼ਗਾਰ ਵਿਰੋਧੀ ਹੈ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਦਾ ਫ਼ੈਸਲਾ : ਆਪ

December 21, 2017
in ਪੰਜਾਬ
ਪੰਜਾਬ ਵਿਰੋਧੀ, ਲੋਕ  ਵਿਰੋਧੀ ਅਤੇ ਰੋਜ਼ਗਾਰ ਵਿਰੋਧੀ ਹੈ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਦਾ ਫ਼ੈਸਲਾ : ਆਪ

ਪੰਜਾਬ ਵਿਰੋਧੀ, ਲੋਕ  ਵਿਰੋਧੀ ਅਤੇ ਰੋਜ਼ਗਾਰ ਵਿਰੋਧੀ ਹੈ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਦਾ ਫ਼ੈਸਲਾ : ਆਪਚੰਡੀਗੜ, 21 ਦਸੰਬਰ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਦੇ ਫ਼ੈਸਲੇ ਨੂੰ ਪੰਜਾਬ ਵਿਰੋਧੀ, ਲੋਕ ਵਿਰੋਧੀ ਅਤੇ ਰੋਜ਼ਗਾਰ ਵਿਰੋਧੀ ਕਰਾਰ ਦਿੱਤਾ ਹੈ।।
‘ਆਪ’ ਵੱਲੋਂ ਜਾਰੀ ਸੰਯੁਕਤ ਬਿਆਨ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ ਅਤੇ ਸਹਿ- ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਕੈਬਿਨੇਟ ਵੱਲੋਂ ਗੁਰੂ ਨਾਨਕ ਦੇਵ  ਥਰਮਲ ਪਲਾਂਟ ਬਠਿੰਡਾ ਦੇ ਸਾਰੇ ਯੂਨਿਟ ਅਤੇ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਰੋਪੜ ਦੇ ਦੋ ਯੂਨਿਟਾਂ ਨੂੰ ਪੱਕੇ ਤੌਰ ਉੱਤੇ ਬੰਦ ਕਰਨ ਦੇ ਫ਼ੈਸਲੇ ਨੂੰ ਮੰਦਭਾਗਾ ਅਤੇ ਪੰਜਾਬ ਵਿਰੋਧੀ ਦੱਸਦੇ ਹੋਏ ਕਿਹਾ ਕਿ ਆਰਥਿਕ ਪੱਧਰ ਉੱਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਸੋਚ ਵੀ ਦੀਵਾਲੀਆ ਹੋ ਗਈ ਹੈ ਅਤੇ ਸੂਬੇ ਨੂੰ ਪ੍ਰਾਈਵੇਟ ਥਰਮਲ ਪਲਾਂਟ ਲਾੱਬੀ ਦੇ ਰਹਿਮ ਉੱਤੇ ਛੱਡਿਆ ਜਾ ਰਿਹਾ ਹੈ।
ਭਗਵੰਤ ਮਾਨ ਅਤੇ ਅਮਨ ਅਰੋੜਾ ਨੇ ਕਿਹਾ ਕਿ ਪਿਛਲੀ ਬਾਦਲ ਅਤੇ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਗ਼ਲਤ ਨੀਤੀਆਂ ਅਤੇ ਨੀਅਤ ਦੇ ਕਾਰਨ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ, ਜੋ ਇੱਕ ਸੋਚੀ ਸਮਝੀ ਸਾਜ਼ਿਸ਼ ਅਤੇ ਮਿਲੀਭੁਗਤ ਦੇ ਤਹਿਤ ਬਿਜਲੀ ਪੂਰਤੀ ਲਈ ਪ੍ਰਾਈਵੇਟ ਥਰਮਲ ਪਲਾਂਟਾਂ ਉੱਤੇ ਨਿਰਭਰ ਬਣਾਇਆ ਜਾ ਰਿਹਾ ਹੈ। ਜਿਸ ਦੀ ਕੀਮਤ ਸੂਬੇ ਦੀ ਜਨਤਾ ਨੂੰ ਲੰਮੇ ਸਮੇਂ ਤੱਕ ਚੁਕਾਉਣੀ ਪਵੇਗੀ, ਕਿਉਂਕਿ ਏਕਾਅਧਿਕਾਰ ਹੋਣ ਕਰਕੇ ਪ੍ਰਾਈਵੇਟ ਥਰਮਲ ਪਲਾਂਟ ਲਾੱਬੀ ਮਨਮਰਜ਼ੀ ਦੇ ਮੁੱਲ ਉੱਤੇ ਬਿਜਲੀ ਵੇਚੇਗੀ ਅਤੇ ਪੰਜਾਬ ਦੇ ਲੋਕਾਂ ਕੋਲ ਮਹਿੰਗੀ ਬਿਜਲੀ ਖ਼ਰੀਦਣ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਬਚੇਗਾ। ‘ਆਪ’ ਆਗੂਆਂ ਨੇ ਕਿਹਾ ਕਿ ਸਰਕਾਰੀ ਥਰਮਲ ਪਲਾਂਟ ਬੰਦ ਕਰਕੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਹੁਲਾਰਾ ਦੇਣ ਵਾਲੀ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਲੋਕ ਵਿਰੋਧੀ ਅਤੇ  ਪੰਜਾਬ ਵਿਰੋਧੀ ਸਾਬਤ ਹੋਵੇਗਾ।।ਇਸ ਲਈ ‘ਆਪ’ ਨਾ ਕੇਵਲ ਇਸ ਫ਼ੈਸਲੇ ਦਾ ਵਿਰੋਧ ਕਰਦੀ ਹੈ, ਸਗੋਂ ਬਠਿੰਡਾ ਅਤੇ ਰੋਪੜ ਥਰਮਲ ਪਲਾਂਟ ਦੇ ਉਨ•ਾਂ ਹਜ਼ਾਰਾਂ ਕਰਮਚਾਰੀਆਂ ਅਤੇ ਉਨ•ਾਂ ਦੇ  ਸੰਘਰਸ਼ ਦਾ ਡਟ ਕੇ ਸਾਥ ਵੀ ਦੇਵੇਗੀ ।
ਅਮਨ ਅਰੋੜਾ ਨੇ ਕਿਹਾ ਕਿ ਇੱਕ ਪਾਸੇ ਤਾਂ ਰਾਜਸਥਾਨ, ਉੱਤਰ ਪ੍ਰਦੇਸ਼,  ਗੁਜਰਾਤ,  ਆਂਧਰਾ ਪ੍ਰਦੇਸ਼ ਅਤੇ ਗੁਆਂਢੀ ਹਰਿਆਣਾ ਦੀਆਂ ਸਰਕਾਰਾਂ ਆਪਣੇ ਸਰਕਾਰੀ ਥਰਮਲ ਪਲਾਂਟਾਂ ਨੂੰ ਹੁਲਾਰਾ ਦਿੰਦੀਆਂ ਹੋਈਆਂ ਉਨ•ਾਂ ਨੂੰ ਸੁਪਰ ਕਰਿਟੀਕਲ ਟੈਕਨਾਲੋਜੀ ਦੇ ਤਹਿਤ ਅਪਗ੍ਰੇਡ ਕਰ ਰਹੀਆਂ ਹਨ , ਦੂਜੇ ਪਾਸੇ ਪੰਜਾਬ ਸਰਕਾਰ ਨੇ 2014 ਵਿੱਚ ਲਗਭਗ 750 ਕਰੋੜ ਰੁਪਏ ਖ਼ਰਚ ਕਰਕੇ ਅਪਗ੍ਰੇਡ ਕੀਤੇ ਗਏ ਬਠਿੰਡਾ ਦੇ ਥਰਮਲ ਪਲਾਂਟ ਨੂੰ ਵੀ ਬੰਦ ਕਰਨ ਦਾ  ਫ਼ੈਸਲਾ ਲਿਆ ਹੈ। ਅਮਨ ਅਰੋੜਾ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਕਿ ਪਿਛਲੀ ਬਾਦਲ ਸਰਕਾਰ ਵੱਲੋਂ ਸੂਬੇ ਦੇ ਖ਼ਜ਼ਾਨੇ ਵਿਚੋਂ ਬਠਿੰਡਾ ਥਰਮਲ ਪਲਾਂਟ ਉੱਤੇ ਖ਼ਰਚ ਕੀਤੇ 750 ਕਰੋੜ ਰੁਪਏ ਦੀ ਪੂਰਤੀ ਬਾਦਲ ਪਰਵਾਰ ਵੱਲੋਂ ਕਰਵਾਈ ਜਾਵੇਗੀ ਜਾਂ ਫਿਰ ਮੋਤੀ-ਮਹਿਲ ਕਰੇਗਾ?
ਭਗਵੰਤ ਮਾਨ ਅਤੇ ਅਮਨ ਅਰੋੜਾ  ਨੇ ਕਿਹਾ ਕਿ ਚੋਣਾਂ ਸਮੇਂ ਘਰ-ਘਰ ਸਰਕਾਰੀ ਨੌਕਰੀ ਦਾ ਸਬਜ਼ਬਾਗ ਵਿਖਾਉਣ ਵਾਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਹੁਣ ਲਾਰੇਬਾਜ਼ ਹੀ ਨਹੀਂ ਸਗੋਂ ‘ਤਾਲੇਬਾਜ਼’ ਸਰਕਾਰ ਸਾਬਤ ਹੋ ਰਹੀ ਹੈ। ਸਰਕਾਰੀ ਸਕੂਲਾਂ ਉੱਤੇ ਤਾਲਾ, ਸੁਵਿਧਾ ਅਤੇ ਸਾਂਝ ਕੇਂਦਰਾਂ ਉੱਤੇ ਤਾਲਾ ਅਤੇ ਹੁਣ 11.50 ਰੁਪਏ ਪ੍ਰਤੀ ਯੂਨਿਟ ਮਹਿੰਗੇ ਬਿਜਲੀ ਉਤਪਾਦਨ ਦੀ ਦਲੀਲ ਦੇ ਕੇ ਸਰਕਾਰੀ ਥਰਮਲ ਪਲਾਂਟਾਂ ਉੱਤੇ ਤਾਲਾ ਲਗਾਇਆ ਜਾ ਰਿਹਾ ਹੈ, ਜਦੋਂ ਕਿ ਦੂਜੇ ਪਾਸੇ ਤਿੰਨ ਨਿੱਜੀ ਥਰਮਲ ਪਲਾਂਟਾਂ ਨੂੰ 2700 ਕਰੋੜ ਫ਼ਾਲਤੂ ਵਿੱਚ ਦਿੱਤੇ ਜਾ ਰਹੇ ਹਨ। ਅਮਨ ਅਰੋੜਾ ਨੇ ਕਿਹਾ ਕਿ ਅੱਜ ਜੇਕਰ ਸਰਕਾਰੀ ਥਰਮਲ ਪਲਾਂਟਾਂ ਵਿੱਚ ਬਿਜਲੀ ਉਤਪਾਦਨ ਦਾ ਖ਼ਰਚ ਵੱਧ ਰਿਹਾ ਹੈ ਤਾਂ ਇਹ ਸਿੱਧਾ ਪ੍ਰਸ਼ਾਸਨਿਕ ਅਤੇ ਸਰਕਾਰੀ ਤੰਤਰ ਦੀ ਅਸਫਲਤਾ ਦਾ ਨਤੀਜਾ ਹੈ। ਅਮਨ ਅਰੋੜਾ ਨੇ ਪੁੱਛਿਆ ਕਿ ਸੂਬਾ ਸਰਕਾਰ ਆਪਣੀ ਪੱਛਵਾੜਾ ਕੋਲਾ ਖਾਨ ਨੂੰ ਕਿਉਂ ਨਹੀਂ ਚਲਾ ਰਹੀ? ਜਿਸ ਤੋਂ ਕੋਲਾ ਲੈਣ ਨਾਲ ਘੱਟੋ ਘੱਟ 400 ਕਰੋੜ ਰੁਪਏ ਦੀ ਬੱਚਤ ਹੋਵੇਗੀ।
ਅਮਨ ਅਰੋੜਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਸੁਨੀਲ ਜਾਖੜ ਤੋਂ ਪੁੱਛਿਆ ਕਿ ਬਾਦਲ ਸਰਕਾਰ ਮੌਕੇ ਨਿੱਜੀ ਥਰਮਲ ਪਲਾਂਟਾਂ ਦੇ ਨਾਲ ਹੋਏ ਸਮਝੌਤਿਆਂ ਵਿੱਚ ਕਰੋੜਾਂ-ਅਰਬਾਂ ਰੁਪਏ ਦੀ ‘ਡੀਲ’ ਦਾ ਰਾਗ ਅਲਾਪਣ ਵਾਲੇ ਜਾਖੜ ਆਪਣੀ ਸਰਕਾਰ ਬਣਨ ਉੱਤੇ ਚੁੱਪ ਕਿਉਂ ਹੋ ਗਏ ਹਨ? ਪੁਰਾਣੇ ਸਮਝੌਤੇ ਰੱਦ ਕਰਕੇ ਨਵੀਂ ਸ਼ਰਤਾਂ ਤਹਿਤ ਸਮਝੌਤੇ ਕਰਨ ਵਾਲੇ ਆਪਣੇ ਸਟੈਂਡ ਤੋਂ  ਕਾਂਗਰਸ  ਯੂ-ਟਰਨ ਕਿਉਂ ਲੈ ਗਈ ?

Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਪੂਰਬੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ, ਦਿਨੇਸ਼ ਬੱਸੀ ਐਤਵਾਰ...

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

by Navjot
November 29, 2026
0

  ਅਮਰਾਵਤੀ, 29 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਇੱਕ...

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

by Navjot
November 29, 2026
0

  ਚੇਨਈ, 29 ਨਵੰਬਰ (ਵਿਸ਼ਵ ਵਾਰਤਾ) - 'ਇੰਡੀਆ' (INDIA) ਗਠਜੋੜ ਦੇ ਆਗੂਆਂ ਨੇ ਐਤਵਾਰ ਨੂੰ ਚੇਨਈ ਵਿੱਚ ਚਿੱਤਰੰਜਨ ਰੋਡ ਸਥਿਤ...

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 29, 2026
0

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡਾ ਧਿਆਨ ਮਿਆਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਪੂਰਬੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ, ਦਿਨੇਸ਼ ਬੱਸੀ ਐਤਵਾਰ...

Most Popular

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

by Ranjit Singh
3 weeks ago
0

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ - ਪਿੰਡ ਟਿੱਬੀ ਹਰੀ ਸਿੰਘ ਵਾਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 