ਪੰਜਾਬ ਵਿੱਚ ਅੱਜ ਗਰਮੀ ਤੋਂ ਮਿਲ ਸਕਦੀ ਹੈ ਰਾਹਤ- ਮੀਂਹ ਦੀ ਸੰਭਾਵਨਾ
ਚੰਡੀਗੜ੍ਹ, 1ਜੂਨ(ਵਿਸ਼ਵ ਵਾਰਤਾ)- ਪੰਜਾਬ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ ‘ਚ ਹੀਟਵੇਵ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਫਰੀਦਕੋਟ, ਮੁਕਤਸਰ ਅਤੇ ਬਠਿੰਡਾ ਵਿੱਚ ਹੀਟਵੇਵ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਬਾਕੀ ਜ਼ਿਲ੍ਹਿਆਂ ਦੀ ’ਚ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।