ਪੰਜਾਬ ਵਿੱਚ ਅੱਜ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਕੀਤੀ ਇਹ ਅਪੀਲ
ਚੰਡੀਗੜ੍ਹ,14 ਜੂਨ(ਵਿਸ਼ਵ ਵਾਰਤਾ)- ਪੰਜਾਬ ਵਿੱਚ ਅੱਜ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਰਹੀ ਹੈ। ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਟਵੀਟ ਕਰਦਿਆਂ ਇਹ ਬਿਆਨ ਜਾਰੀ ਕੀਤਾ ਹੈ ਕਿ ਝੋਨੇ ਦੀ ਲਵਾਈ ਦੌਰਾਨ ਸਰਕਾਰ ਵੱਲੋੋਂ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਣੀ ਦੀ ਵਰਤੋਂ ਲੋੜ ਅਨੁਸਾਰ ਹੀ ਕਰਨ।






















