ਪੰਜਾਬ ਵਿੱਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ, ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਪੁਲਿਸ ਥਾਣੇ ਅਤੇ ਸਰਕਾਰੀ ਇਮਾਰਤਾਂ
ਚੰਡੀਗੜ੍ਹ 29 ਦਸੰਬਰ(ਵਿਸ਼ਵ ਵਾਰਤਾ)-ਇਸ ਸਮੇਂ ਦੀ ਵੱਡੀ ਖਬਰ ਪੰਜਾਬ ਵਿੱਚ ਅਮਨ ਕਾਨੂੰਨ ਦੀ ਖਬਰ ਨਾਲ ਜੁੜੀ ਹੋਈ ਸਾਹਮਣੇ ਆਈ ਰਹੀ ਹੈ। ਜਾਣਕਾਰੀ ਅਨੁਸਾਰ ਕੇਂਦਰੀ ਖ਼ੁਫ਼ੀਆ ਏਜੰਸੀਆਂ ਨੇ ਪੰਜਾਬ ਪੁਲਿਸ ਅਤੇ ਇਸਦੀਆਂ ਖੂਫੀਆਂ ਏਜੰਸੀਆਂ ਨੂੰ ਚਿਤਾਵਨੀ ਦਿੱਤੀ ਹੈ। ਇਸ ਵਿੱਚ ਸੂਬੇ ਦੇ ਥਾਣਿਆਂ ਤੇ ਸਰਕਾਰੀ ਇਮਾਰਤਾਂ ‘ਤੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਪੰਜਾਬ ਵਿੱਚ ਇੱਕ ਪੁਲਿਸ ਸਟੇਸ਼ਨ ਦੀ ਰੇਕੀ ਵੀ ਕੀਤੀ ਗਈ ਹੈ। ਜਿਸ ਤੋਂ ਬਾਅਦ ਪੁਲਿਸ ਹਾਈਅਲਰਟ ਤੇ ਹੈ।