ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਜਨਤਾ ਪਾਰਟੀ ਤੇ ਲਗਾਏ ਗੰਭੀਰ ਇਲਜ਼ਾਮ
ਪੰਜਾਬ ਵਿੱਚ ਆਪ੍ਰੇਸ਼ਨ ਲੋਟਸ ਰਾਹੀਂ ਸਰਕਾਰ ਗਿਰਾਉਣ ਦੀ ਕੋਸ਼ਿਸ਼ ਵਿੱਚ ਭਾਜਪਾ – ਹਰਪਾਲ ਸਿੰਘ ਚੀਮਾ
ਚੰਡੀਗੜ੍ਹ,19 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰੈੱਸ ਕਾਨਫਰੰਸ ਰਾਹੀਂ ਭਾਰਤੀ ਜਨਤਾ ਪਾਰਟੀ ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੋਰ ਸੂਬਿਆਂ ਵਾਂਗ ਪੰਜਾਬ ਵਿੱਚ ਆਪਰੇਸ਼ਨ ਲੋਟਸ ਚਲਾ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਉਹਨਾਂ ਦੇ ਵਿਧਾਇਕਾਂ ਨੂੰ ਕਰੋੜਾਂ ਰੁਪਏ ਦਾ ਲਾਲਚ ਦੇ ਰਹੀ ਹੈ।