• Latest
  • Trending
ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਹੁਣ ਤੱਕ 210 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਹੁਣ ਤੱਕ 210 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

4 years ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

1 minute ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 minutes ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

11 minutes ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

2 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

2 hours ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

3 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

3 hours ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

3 hours ago
ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

3 hours ago
Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

4 hours ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, November 22, 2026
No Result
View All Result
18 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਹੁਣ ਤੱਕ 210 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

August 21, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਹੁਣ ਤੱਕ 210 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਹੁਣ ਤੱਕ 210 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਗ੍ਰਿਫ਼ਤਾਰ ਲੋਕਾਂ ‘ਚ 25 ਗਜ਼ਟਿਡ ਅਫਸਰਾਂ ਸਮੇਤ 135 ਸਰਕਾਰੀ ਅਧਿਕਾਰੀ ਸ਼ਾਮਿਲ

ਮੁੱਖ ਮੰਤਰੀ ਦੁਆਰਾ ਜਾਰੀ ਕੀਤਾ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਭ੍ਰਿਸ਼ਟਾਚਾਰੀਆਂ ਦਾ ਪਰਦਾਫਾਸ਼ ਕਰਨ ਵਿੱਚ ਮੋਹਰੀ

-ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਅਦਾਲਤ ਵੱਲੋਂ ਹੁਣ ਤੱਕ ਅੱਠ ਅਧਿਕਾਰੀ ਅਤੇ ਇੱਕ ਵਿਅਕਤੀ ਨੂੰ ਠਹਿਰਾਇਆ ਗਿਆ ਦੋਸ਼ੀ

ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ);- ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸੱਤਾ ਵਿੱਚ ਆਉਣ ਦੇ ਪੰਜ ਮਹੀਨਿਆਂ ਵਿੱਚ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਨੂੰ ਬੇਮਿਸਾਲ ਸਫਲਤਾ ਮਿਲੀ ਹੈ।

ਇੱਕ ਅਧਿਕਾਰੀ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਵਿਜੀਲੈਂਸ ਬਿਊਰੋ ਨੇ 25 ਗਜ਼ਟਿਡ ਅਫਸਰਾਂ ਸਮੇਤ 135 ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਪ੍ਰਾਪਤ ਕਰਨ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਹੈ।

ਗ੍ਰਿਫਤਾਰ ਕੀਤੇ ਗਏ ਲੋਕਾਂ ਵਿੱਚ ‘ਆਪ’ ਦੀ ਮੌਜੂਦਾ ਸਰਕਾਰ ਦੇ ਮੰਤਰੀ ਅਤੇ ਪਿਛਲੀ ਕਾਂਗਰਸ ਸਰਕਾਰ ਦੇ ਪ੍ਰਮੁੱਖ ਮੰਤਰੀ ਸਮੇਤ ਇੱਕ IAS ਅਧਿਕਾਰੀ, ਇੱਕ IFS ਅਧਿਕਾਰੀ ਅਤੇ 50 ਤੋਂ ਵੱਧ ਪੁਲਿਸ ਕਰਮੀ ਸ਼ਾਮਿਲ ਹਨ।

ਮਾਨ ਸਰਕਾਰ ‘ਆਪ’ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਬਰਖਾਸਤ ਕਰਨ ਅਤੇ ਗ੍ਰਿਫਤਾਰ ਕਰਨ ਤੋਂ ਲੈ ਕੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ‘ਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, 2008 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸੰਜੇ ਪੋਪਲੀ, ਡਾਇਰੈਕਟਰ ਪੈਨਸ਼ਨ ਅਤੇ ਭਾਰਤੀ ਜੰਗਲਾਤ ਸੇਵਾ (IFS) ਅਧਿਕਾਰੀ ਵਿਸ਼ਾਲ ਚੌਹਾਨ ਨੂੰ ਗ੍ਰਿਫਤਾਰ ਕਰਨ ਸਮੇਤ ਕਈ ਹੋਰ ਵੱਡੇ ਵੱਡੇ ਮਗਰਮੱਛਾਂ ‘ਤੇ ਸ਼ਿਕੰਜਾ ਕੱਸਦੀ ਨਜ਼ਰ ਆਈ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਦੋ ਸਰਕਾਰੀ ਅਧਿਕਾਰੀਆਂ ਦੀਆਂ ਸੇਵਾਵਾਂ ਉਨ੍ਹਾਂ ਦੇ ਸਬੰਧਿਤ ਪ੍ਰਸ਼ਾਸਨਿਕ ਵਿਭਾਗਾਂ ਨੇ ਤੁਰੰਤ ਸਮਾਪਤ ਕਰ ਦਿੱਤੀਆਂ।

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਤੇਜ਼ੀ ਨਾਲ ਕੰਮ ਕਰਦਿਆਂ ਸਿਰਫ਼ ਜੁਲਾਈ ਮਹੀਨੇ ਵਿੱਚ ਅੱਠ ਸਰਕਾਰੀ ਮੁਲਾਜ਼ਮਾਂ ਨੂੰ ਪੰਜ ਵੱਖ-ਵੱਖ ਮਾਮਲਿਆਂ ਵਿੱਚ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੋ ਮੁਲਾਜ਼ਮ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਤਿੰਨ ਮੁਲਾਜ਼ਮ ਸ਼ਾਮਲ ਹਨ। ਬਿਊਰੋ ਨੇ 14 ਅਪਰਾਧਿਕ ਮਾਮਲੇ ਦਰਜ ਕੀਤੇ ਸਨ ਜਿਨ੍ਹਾਂ ਵਿਚ 20 ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਅਪਰਾਧਿਕ ਮਾਮਲਿਆਂ ਵਿੱਚ, ਚਾਰ ਪੁਲਿਸ ਮੁਲਾਜ਼ਮਾਂ, ਦੋ ਮਾਲ (ਰੈਵਨਿਊ) ਅਧਿਕਾਰੀਆਂ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਲੁਧਿਆਣਾ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਸਮੇਤ ਛੇ ਕਰਮਚਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਨੇ ਅਗਲੇਰੀ ਜਾਂਚ ਲਈ ਕੇਸ ਦਰਜ ਕੀਤਾ ਹੈ। ਸੁਬਰਾਮਨੀਅਮ ਨੂੰ ਮੁੱਖ ਦੋਸ਼ੀ ਵੱਜੋਂ ਨਾਮਜ਼ਦ ਕੀਤਾ ਗਿਆ, ਜਿਸ ਦੀ ਨਿਗਰਾਨੀ ਹੇਠ ਇਹ ਘੁਟਾਲਾ ਹੋਇਆ।

ਵਿਜੀਲੈਂਸ ਬਿਊਰੋ ਨੇ 80 ਦੇ ਕਰੀਬ ਆਮ ਵਿਅਕਤੀਆਂ ਨੂੰ ਵੀ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਕਾਬੂ ਕੀਤਾ ਹੈ। ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਸੱਤ ਮਾਮਲਿਆਂ ਵਿੱਚ ਵੱਖ-ਵੱਖ ਅਦਾਲਤਾਂ ਵੱਲੋਂ ਠਹਿਰਾਏ ਦੋਸ਼ੀਆਂ ਵਿੱਚ ਅੱਠ ਸਰਕਾਰੀ ਅਧਿਕਾਰੀ ਅਤੇ ਇੱਕ ਆਮ ਵਿਅਕਤੀ ਸ਼ਾਮਿਲ ਸੀ।

ਵਾਹਨਾਂ ਦੇ ਫਰਜ਼ੀ ਰਜਿਸਟ੍ਰੇਸ਼ਨ ਨੰਬਰਾਂ ‘ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਦੇ ਘੁਟਾਲੇ ‘ਚ ਸ਼ੁੱਕਰਵਾਰ ਨੂੰ ਸਾਬਕਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਖੁਰਾਕ ਤੇ ਸਪਲਾਈ ਵਿਭਾਗ ਦੇ ਹੋਰ ਅਧਿਕਾਰੀ ਵੀ ਜਾਂਚ ਦੇ ਘੇਰੇ ਵਿੱਚ ਹਨ।

ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਅਧਿਕਾਰੀਆਂ ਨੂੰ ਬੇਨਕਾਬ ਕਰਨ ਵਿੱਚ ਮੋਹਰੀ ਹੈ ਕਿਉਂਕਿ ਲੋਕ ਆਪ ਮੁਹਾਰੇ ਇਸ ਸਾਧਨ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰ ਰਹੇ ਹਨ ਤਾਂ ਜੋ ਸੂਬੇ ਵਿੱਚ ਚੰਗੇ ਅਤੇ ਸਾਫ਼ ਸ਼ਾਸਨ ਵਿੱਚ ਰੁਕਾਵਟ ਪਾਉਣ ਵਾਲੇ ਲੋਕਾਂ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਸਾਲ 23 ਮਾਰਚ ਨੂੰ ਇਸ ਦੀ ਸ਼ੁਰੂਆਤ ਤੋਂ ਲੈ ਕੇ ਹੈਲਪਲਾਈਨ ‘ਤੇ ਆਈਆਂ ਸ਼ਿਕਾਇਤਾਂ ਦੀ ਪੜਤਾਲ ਅਤੇ ਪੁਸ਼ਟੀ ਕਰਨ ‘ਤੇ 61 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 40 ਐਫਆਈਆਰ ਦਰਜ ਕੀਤੀਆਂ ਗਈਆਂ।

‘ਆਪ’ ਸਰਕਾਰ ਦੀ ‘ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ’ ਵਾਲੀ ਨੀਤੀ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਸੀ, ਜਿਸਦੇ ਲਈ ਉਹਨਾਂ ਵੱਲੋਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕਰਨ ਸਮੇਤ ਕਈ ਪਹਿਲਕਦਮੀਆਂ ਕੀਤੀਆਂ ਜਾ ਚੁੱਕੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗਾਂ ਵਿੱਚ ਜਾਂਚ ਚੱਲ ਰਹੀ ਹੈ ਅਤੇ ਹੋਰ ਵੀ ਬਹੁਤ ਸਾਰੇ ਘੁਟਾਲਿਆਂ ਦਾ ਬਿਨਾਂ ਕਿਸੇ ਪੱਖਪਾਤ ਦੇ ਜਲਦ ਹੀ ਪਰਦਾਫਾਸ਼ ਕੀਤਾ ਜਾਵੇਗਾ। ਜਨਤਾ ਦੇ ਪੈਸੇ ਨੂੰ ਲੁੱਟਣ ਵਾਲੇ ਅਪਰਾਧੀਆਂ, ਫਿਰ ਭਾਵੇਂ ਉਹ ਸੀਨੀਅਰ ਅਧਿਕਾਰੀ ਹੋਣ ਜਾਂ ਸਿਆਸਤਦਾਨ, ਸਾਰਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

by Navjot
November 22, 2026
0

ਚੰਡੀਗੜ੍ਹ/ਅੰਮ੍ਰਿਤਸਰ, 22 ਨਵੰਬਰ(ਵਿਸ਼ਵ ਵਾਰਤਾ) ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਅਸਲ ਮਾਲਕਾਂ ਤੱਕ ਵਾਪਸ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

by Wishavwarta
November 22, 2026
0

ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ...

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

by Navjot
November 22, 2026
0

ਚੰਡੀਗੜ੍ਹ/ਅੰਮ੍ਰਿਤਸਰ, 22 ਨਵੰਬਰ(ਵਿਸ਼ਵ ਵਾਰਤਾ) ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਅਸਲ ਮਾਲਕਾਂ ਤੱਕ ਵਾਪਸ...

Most Popular

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
2 weeks ago
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 