ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਹੈ ਜਾਰੀ
ਕਈ ਜ਼ਿਲ੍ਹਿਆਂ ਦੇ ਵਿਗੜੇ ਹਨ ਹਾਲਾਤ
ਚੰਡੀਗੜ੍ਹ, 24ਅਪ੍ਰੈਲ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਦੇ ਮਾਮਲੇ ਰੋਜ਼ ਨਵਾਂ ਰਿਕਾਰਡ ਬਣਾ ਰਹੇ ਹਨ। ਇਸ ਸਮੇਂ ਪੰਜਾਬ ਵਿੱਚ ਕੋਰੋਨਾ ਦਾ ਪ੍ਰਕੋਪ ਤੇਜ਼ੀ ਨਾਲ ਫੈਲ ਰਿਹਾ ਹੈ। ਪਰ ਇਸ ਸਮੇਂ ਸਥਿਤੀ ਕਾਫੀ ਚਿੰਤਾਜਨਕ ਹੋ ਗਈ ਹੈ। ਪੰਜਾਬ ਦੇ ਕਈ ਜ਼ਿਲ੍ਹੇ ਕੋਰੋਨਾ ਵਾਇਰਸ ਨਾਲ ਜ਼ਿਆਦਾ ਹੀ ਪ੍ਰਭਾਵਿਤ ਹੋ ਚੁੱਕੇ ਹਨ। ਜਿਹਨਾਂ ਵਿੱਚ ਮੁਹਾਲੀ ਪਹਿਲੇ ਸਥਾਨ ਤੇ ਹੈ। ਇੱਥੇ ਕੋਰੋਨਾ ਦੀ ਦਰ 25.36 ਫੀਸਦੀ ਤੱਕ ਪਹੁੰਚ ਗਈ ਹੈ। ਮੁਕਤਸਰ ਅਤੇ ਫਾਜ਼ਿਲਕਾ ਦੀ ਸਥਿਤੀ ਵੀ ਚੰਗੀ ਨਹੀਂ ਹੈ। ਇੱਥੇ ਕੋਰੋਨਾ ਦਰ 22.53 ਅਤੇ 19.22 ਫੀਸਦੀ ਹਨ। ਇਸ ਤੋਂ ਇਲਾਵਾ 15 ਜ਼ਿਲ੍ਹਿਆਂ ਵਿੱਚ ਸਥਿਤੀ ਇਨ੍ਹਾਂ ਜ਼ਿਲ੍ਹਿਆਂ ਨਾਲੋਂ ਚੰਗੀ ਹੈ।