ਪੰਜਾਬ ਵਿੱਚ ਕੋਰੋਨਾ ਦਾ ਨਵਾਂ ਕੇਸ ਆਇਆ ਸਾਹਮਣੇ
ਚੰਡੀਗੜ੍ਹ 27 ਦਸੰਬਰ(ਵਿਸ਼ਵ ਵਾਰਤਾ)- ਦੇਸ਼ ਭਰ ਵਿੱਚ ਕੋਰੋਨਾ ਦੇ ਖਤਰੇ ਨੂੰ ਭਾਂਪਦਿਆਂ ਪੰਜਾਬ ‘ਚ ਵੀ ਸਿਹਤ ਵਿਭਾਗ ਅਲਰਟ ‘ਤੇ ਹੈ। ਇਸ ਦੇ ਨਾਲ ਹੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਪਟਿਆਲਾ ਵਿੱਚ ਇੱਕ ਹੋਰ ਨਵਾਂ ਕੋਵਿਡ ਮਰੀਜ਼ ਮਿਲਿਆ ਹੈ। ਇਸ ਨਾਲ ਸੂਬੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 38 ਹੋ ਗਈ ਹੈ। ਇਸ ਦੇ ਨਾਲ ਹੀ ਇਕ ਵੀ ਮਰੀਜ਼ ਠੀਕ ਨਹੀਂ ਹੋਇਆ।
ਪੰਜਾਬ ਵਿੱਚ ਘੱਟ ਕੋਵਿਡ ਟੈਸਟਿੰਗ ‘ਤੇ ਲਗਾਤਾਰ ਸਵਾਲ ਉੱਠ ਰਹੇ ਹਨ। ਇਸ ਦੀ ਇੱਕ ਉਦਾਹਰਣ ਇਹ ਹੈ ਕਿ 26 ਦਸੰਬਰ ਨੂੰ ਫਾਜ਼ਿਲਕਾ ਅਤੇ ਮਾਨਸਾ ਵਿੱਚ ਇੱਕ ਵੀ ਕੋਵਿਡ ਟੈਸਟ ਨਹੀਂ ਕੀਤਾ ਗਿਆ ਸੀ। ਕਪੂਰਥਲਾ ਅਤੇ ਐਸਬੀਐਸ ਨਗਰ ਵਿੱਚ ਵੀ ਸਿਰਫ 1-1 ਕੋਵਿਡ ਟੈਸਟ ਕੀਤਾ ਗਿਆ ਹੈ। ਵੱਡਾ ਸਵਾਲ ਇਹ ਹੈ ਕਿ ਟੈਸਟਿੰਗ ਦੀ ਘਾਟ ਕਾਰਨ ਕਰੋਨਾ ਤੋਂ ਪੀੜਤ ਮਰੀਜ਼ਾਂ ਦੀ ਪਛਾਣ ਕਿਵੇਂ ਹੋਵੇਗੀ ਅਤੇ ਮਹਾਂਮਾਰੀ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕਿਵੇਂ ਸਫਲ ਹੋਣਗੀਆਂ।