ਪੰਜਾਬ ਵਿੱਚ ਕੋਰੋਨਾ ਨੇ ਮਚਾਇਆ ਮੌਤ ਦਾ ਤਾਂਡਵ
24 ਘੰਟਿਆਂ ਵਿੱਚ 60 ਲੋਕਾਂ ਦੀ ਮੌਤ

ਚੰਡੀਗੜ੍ਹ, 2 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਹੋਰ ਵੱਧ ਗਿਆ ਹੈ। ਰਾਜ ਵਿਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਪ੍ਰਭਾਵਿਤ 60 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 3187 ਲੋਕਾਂ ਦੇ ਕੋਰੋਨਾ ਪ੍ਰਭਾਵਿਤ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਰਾਜ ਵਿਚ ਟੀਕਾਕਰਨ ਵਿਚ ਵੀ ਤੇਜ਼ੀ ਆ ਗਈ ਹੈ।






















