ਪੰਜਾਬ ਵਿੱਚ ਕੱਲ੍ਹ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਸਪਲਾਈ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਪੜ੍ਹੋ ਕਿਸਾਨਾਂ ਨੂੰ ਕੀਤੀ ਕਿਹੜੀ ਅਪੀਲ
ਚੰਡੀਗੜ੍ਹ,13 ਜੂਨ(ਵਿਸ਼ਵ ਵਾਰਤਾ)- ਪੰਜਾਬ ਵਿੱਚ ਕੱਲ੍ਹ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਰਹੀ ਹੈ। ਜਿਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਇਹ ਬਿਆਨ ਜਾਰੀ ਕੀਤਾ ਹੈ ਕਿ ਝੋਨੇ ਦੀ ਲਵਾਈ ਦੌਰਾਨ ਸਰਕਾਰ ਵੱਲੋੋਂ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਣੀ ਦੀ ਵਰਤੋਂ ਲੋੜ ਅਨੁਸਾਰ ਹੀ ਕਰਨ।
ਕਿਸਾਨਾਂ ਨਾਲ ਵਾਅਦੇ ਮੁਤਾਬਿਕ ਕੱਲ੍ਹ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ.. ਤੁਹਾਡੀ ਸਰਕਾਰ ਨੇ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਇੰਤਜ਼ਾਮ ਕੀਤਾ ਹੋਇਆ ਹੈ
ਪਾਣੀ ਦਾ ਡਿੱਗਦਾ ਪੱਧਰ ਭਵਿੱਖ ਲਈ ਵੱਡਾ ਖ਼ਤਰਾ ਹੈ.. ਕਿਸਾਨ ਵੀਰਾਂ ਨੂੰ ਅਪੀਲ.. ਪਾਣੀ ਦੀ ਵਰਤੋਂ ਲੋੜ ਅਨੁਸਾਰ ਕਰੋ..ਸੁਚੇਤ ਹੋਈਏ..ਪਾਣੀ ਤੇ ਧਰਤੀ ਬਚਾਈਏ
— Bhagwant Mann (@BhagwantMann) June 13, 2022