ਪੰਜਾਬ ਵਿੱਚ ਗੈਂਗਸਟਰਾਂ ਦੇ ਹੌਂਸਲੇ ਬੁਲੰਦ
ਹੁਣ ਇਸ ਮਸ਼ਹੂਰ ਗਾਇਕ ਨੇ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਛੱਡਿਆ ਦੇਸ਼
ਚੰਡੀਗੜ੍ਹ,2 ਅਗਸਤ(ਵਿਸ਼ਵ ਵਾਰਤਾ)-ਪੰਜਾਬੀ ਗਾਇਕ-ਗੀਤਕਾਰ ਜਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਉਸਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖ ਕੇ ਸੁਰੱਖਿਆ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਜਾਨੀ ਦਾ ਪਰਿਵਾਰ ਦੇਸ਼ ਛੱਡ ਕੇ ਜਾ ਚੁੱਕਾ ਹੈ ਅਤੇ ਹੁਣ ਗਾਇਕ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਦੀ ਮੰਗ ਕੀਤੀ ਹੈ।ਜਾਨੀ ਨੇ ਕਿਹਾ ਕਿ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਇਸ ਕਾਰਨ ਉਹ ਪੰਜਾਬ ਛੱਡ ਕੇ ਜਾ ਰਹੇ ਹਨ। ਜਾਨੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ, ਏਡੀਜੀਪੀ (ਸੁਰੱਖਿਆ) ਪੰਜਾਬ ਪੁਲਿਸ ਅਤੇ ਮੁਹਾਲੀ ਦੇ ਐਸਐਸਪੀ ਨੂੰ ਇੱਕ ਪੱਤਰ ਭੇਜਿਆ ਗਿਆ ਹੈ। ਚਿੱਠੀ ਵਿੱਚ ਜਾਨੀ ਨੇ ਲਿਖਿਆ ਹੈ ਕਿ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਫਿਲਮ ਇੰਡਸਟਰੀ ਅਤੇ ਮਿਊਜ਼ਿਕ ਇੰਡਸਟਰੀ ਲਈ ਕੰਮ ਕਰ ਰਿਹਾ ਹੈ।ਗੀਤਕਾਰ ਨੇ ਲਿਖਿਆ ਕਿ ਉਸ ਨੂੰ ਅਤੇ ਉਸ ਦੇ ਮੈਨੇਜਰ ਦਿਲਰਾਜ ਸਿੰਘ ਨੰਦਾ ਨੂੰ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਫੋਨ ‘ਤੇ ਧਮਕੀਆਂ ਮਿਲ ਰਹੀਆਂ ਹਨ।ਜਿਸ ਤੋਂ ਬਾਅਦ ਉਸ ਨੇ ਆਪਣੇ ਪਰਿਵਾਰ ਸਮੇ ਪੰਜਾਬ ਛੱਡ ਦਿੱਤਾ ਹੈ।