ਪੰਜਾਬ ਵਿੱਚ ਗੈਂਗਸਟਰਾਂ ਨੂੰ ਨੱਥ ਪਾਉਣ ਦੀ ਤਿਆਰੀ ‘ਚ ਪੰਜਾਬ ਸਰਕਾਰ-ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਗੈਂਗਸਟਰ ਵਿਰੋਧੀ ਟਾਸਕ ਫੋਰਸ ਦੇ ਗਠਨ ਦੇ ਹੁਕਮ
ਚੰਡੀਗੜ੍ਹ,5 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ ਆਏ ਦਿਨ ਹੁੰਦੀਆਂ ਗੋਲੀਬਾਰੀ ਦੀਆਂ ਘਟਨਾਵਾਂ ਦਾ ਮੁੱਖ ਮੰਤਰੀ ਵੱਲੋਂ ਨੋਟਿਸ ਲਿਆ ਗਿਆ ਹੈ। ਅੱਜ ਪੰਜਾਬ ਦੇ ਸਾਰੇ ਐਸਐਸਪੀ ਅਤੇ ਪੁਲਿਸ ਕਮਿਸ਼ਨਰਾਂ ਨਾਲ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਵੱਲੋਂ ਮੀਟਿੰਗ ਕੀਤੀ ਗਈ । ਇਸ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿੱਚ ‘ਗੈਂਗਸਟਰ ਵਿਰੋਧੀ ਟਾਸਕ ਫੋਰਸ’ ਦੇ ਗਠਨ ਦੇ ਹੁਕਮ ਦਿੱਤੇ ਹਨ । ਇਸ ਟਾਸਕ ਫੋਰਸ ਦੀ ਅਗਵਾਈ ਏਡੀਜੀਪੀ ਰੈਂਕ ਦਾ ਅਧਿਕਾਰੀ ਕਰੇਗਾ ।