• Latest
  • Trending
ਪੰਜਾਬ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵੱਡੀ ਪਹਿਲਕਦਮੀ; ਵੱਖ-ਵੱਖ ਪ੍ਰਾਜੈਕਟਾਂ ਲਈ ਜੰਗਲਾਤ ਵਿਭਾਗ ਦੀਆਂ ਮਨਜ਼ੂਰੀਆਂ ਮਿਲਣਗੀਆਂ ਆਨਲਾਈਨ

ਪੰਜਾਬ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵੱਡੀ ਪਹਿਲਕਦਮੀ; ਵੱਖ-ਵੱਖ ਪ੍ਰਾਜੈਕਟਾਂ ਲਈ ਜੰਗਲਾਤ ਵਿਭਾਗ ਦੀਆਂ ਮਨਜ਼ੂਰੀਆਂ ਮਿਲਣਗੀਆਂ ਆਨਲਾਈਨ

6 years ago
Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

2 hours ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

10 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

11 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

11 hours ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

12 hours ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

12 hours ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

12 hours ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

12 hours ago
Hindi News
English News
Saturday, July 4, 2026
No Result
View All Result
31 °c
Chandigarh
35 ° Sun
30 ° Mon
30 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵੱਡੀ ਪਹਿਲਕਦਮੀ; ਵੱਖ-ਵੱਖ ਪ੍ਰਾਜੈਕਟਾਂ ਲਈ ਜੰਗਲਾਤ ਵਿਭਾਗ ਦੀਆਂ ਮਨਜ਼ੂਰੀਆਂ ਮਿਲਣਗੀਆਂ ਆਨਲਾਈਨ

August 7, 2020
in ਚੰਡੀਗੜ੍ਹ
ਪੰਜਾਬ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵੱਡੀ ਪਹਿਲਕਦਮੀ; ਵੱਖ-ਵੱਖ ਪ੍ਰਾਜੈਕਟਾਂ ਲਈ ਜੰਗਲਾਤ ਵਿਭਾਗ ਦੀਆਂ ਮਨਜ਼ੂਰੀਆਂ ਮਿਲਣਗੀਆਂ ਆਨਲਾਈਨ

ਸਾਰੇ ਵਿਭਾਗ ਸਾਂਝੇ ਤੌਰ ’ਤੇ ਜ਼ਿਲਾਵਾਰ ਕੈਂਪ ਲਾ ਕੇ ਦੇਣਗੇ ਮਨਜ਼ੂਰੀਆਂ: ਧਰਮਸੋਤ
ਚੰਡੀਗੜ, 7 ਅਗਸਤ (ਵਿਸ਼ਵ ਵਾਰਤਾ)-ਕੋਵਿਡ ਮਹਾਂਮਾਰੀ ਦੇ ਦੌਰ ’ਚ ਜਦੋਂ ਬੇਰੋਜ਼ਗਾਰੀ ਭਾਰੂ ਹੈ, ਅਜਿਹੇ ਮੌਕੇ ਜੰਗਲਾਤ ਵਿਭਾਗ ਪੰਜਾਬ ਨੇ ਨਿਵੇਸ਼ ਨੂੰ ਹੁਲਾਰਾ ਦੇਣ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਨਵੇਂ ਨਿਵੇਸ਼ ਪ੍ਰਾਜੈਕਟਾਂ ਲਈ ਵਿਭਾਗੀ ਮਨਜ਼ੂਰੀਆਂ ਵਿੱਚ ਤੇਜ਼ੀ ਲਿਆਉਣ ਲਈ ਪ੍ਰਕਿਰਿਆ ਨੂੰ ਆਨਲਾਈਨ ਕਰਨ ਦਾ ਫੈਸਲਾ ਕੀਤਾ ਹੈ।

ਵਿਭਾਗੀ ਕੰਮਕਾਜ ਵਿੱਚੋਂ ਲਾਲ ਫੀਤਾਸ਼ਾਹੀ ਤੇ ਬੇਲੋੜੀਆਂ ਦੇਰੀਆਂ ਖ਼ਤਮ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਪੰਜਾਬ ’ਚ ਨਿਵੇਸ਼ ਨੂੰ ਵਧਾਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ, ਇਸੇ ਦਿਸ਼ਾ ’ਚ ਹੁਣ ਜੰਗਲਾਤ ਵਿਭਾਗ ਵੱਖ-ਵੱਖ ਨਵੇਂ ਨਿਵੇਸ਼ ਪ੍ਰਾਜੈਕਟਾਂ ਦੀਆਂ ਮਨਜ਼ੂਰੀਆਂ ਆਨਲਾਈਨ ਦੇਵੇਗਾ। ਉਨਾਂ ਕਿਹਾ ਕਿ ਇਸ ਕਦਮ ਨਾਲ ਜਿੱਥੇ ਵੱਖ-ਵੱਖ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਹੋਣੇ ਯਕੀਨੀ ਬਣਨਗੇ, ਉੱਥੇ ਹੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।

ਸ. ਧਰਮਸੋਤ ਨੇ ਦੱਸਿਆ ਕਿ ਕਿ ਸਾਰੇ ਵਿਭਾਗ ਸਾਂਝੇ ਤੌਰ ’ਤੇ ਜ਼ਿਲ੍ਹੇਵਾਰ ਕੈਂਪ ਲਾ ਕੇ ਮਨਜ਼ੂਰੀਆਂ ਦੇਣਗੇ। ਉਨਾਂ ਦੱਸਿਆ ਕਿ ਪੰਜਾਬ ਦੇ ਹਰ ਜਿਲੇ ਵਿੱਚ ਐਫ.ਸੀ.ਏ. ਕੇਸਾਂ ਸਬੰਧੀ ਜੰਗਲਾਤ ਵਿਭਾਗ ਵੱਲੋਂ ਕੈਂਪਾਂ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਵਿੱਚ ਸਬੰਧਤ ਜਿਲੇ ਦੇ ਡਿਪਟੀ ਕਮਿਸ਼ਨਰ, ਵਣ ਮੰਡਲ ਅਫਸਰ, ਪੀ.ਡਬਲਿਯੂ.ਡੀ./ ਐਨ.ਐਚ.ਏ.ਆਈ., ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਮੰਡੀ ਬੋਰਡ, ਇਰੀਗੇਸ਼ਨ ਅਤੇ ਯੂਜ਼ਰ ਏਜੰਸੀਆਂ ਆਦਿ ਦੇ ਨੁਮਾਇੰਦੇ ਹਾਜ਼ਰ ਹੋਣਗੇ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ’ਚ ਵੱਖ-ਵੱਖ ਮਸਲਿਆਂ ਮੌਕੇ ’ਤੇ ਨਜਿੱਠਿਆ ਜਾਵੇਗਾ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ਦੇ ਪ੍ਰਚਾਰ ਲਈ ਰੇਡੀਓ ਅਤੇ ਅਖਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਜਾਣਗੇ।

ਜੰਗਲਾਤ ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਪ੍ਰਾਜੈਕਟਾਂ ਸਬੰਧੀ ਫਾਰੈਸਟ ਕਲੀਅਰੈਂਸ ਦੇ ਕੇਸਾਂ ਨੂੰ ਪੇਪਰ ਲੈਸ ਕਰ ਦਿੱਤਾ ਗਿਆ ਹੈ ਅਤੇ ਹੁਣ ਹਰ ਕੇਸ ਨੂੰ ਈ-ਆਫਿਸ ਰਾਹੀਂ ਆਨਲਾਈਨ ਪ੍ਰਕਿਰਿਆ ਰਾਹੀਂ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਸਿਸਟਮ ਨੂੰ ਹੋਰ ਅਸਰਦਾਰ ਬਣਾਉਣ ਲਈ ਐਫ.ਸੀ.ਏ. ਕੇਸ ਇੱਕ ਦਫ਼ਤਰ ਤੋਂ ਦੂਜੇ ਦਫ਼ਤਰ ਭੇਜਣ ਲਈ ਸਿੰਗਲ ਫਾਇਲ ਪ੍ਰੋਸੈਸ ਅਪਣਾਇਆ ਜਾਵੇਗਾ, ਜਿਸ ਨਾਲ ਫਾਰੈਸਟ ਕਲੀਅਰੈਂਸ ਦੇ ਕੇਸਾਂ ਦੀ ਪ੍ਰਵਾਨਗੀ ਵਿੱਚ ਘੱਟ ਤੋਂ ਘੱਟ ਸਮਾਂ ਲੱਗੇਗਾ, ਜਿਸ ਨਾਲ ਸਬੰਧਤਾਂ ਨੂੰ ਨਿੱਜੀ ਤੌਰ ’ਤੇ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ।

ਸ. ਧਰਮਸੋਤ ਨੇ ਦੱਸਿਆ ਕਿ ਇਹ ਫੈਸਲਾ ਵੀ ਲਿਆ ਗਿਆ ਕਿ ਫਾਰੈਸਟ ਕਲੀਅਰੈਂਸ ਦੇ ਕੇਸਾਂ ਵਿੱਚ ਸਿਧਾਂਤਕ ਪ੍ਰਵਾਨਗੀ ਤੋਂ ਬਾਅਦ ਵਿਭਾਗ ਦੇ ਨੋਡਲ ਅਫਸਰ (ਐਫ.ਸੀ.ਏ.), ਸਮੁੱਚੀਆਂ ਸ਼ਰਤਾਂ ਵਾਚਣ ਮਗਰੋਂ ਅੰਤਿਮ ਪ੍ਰਵਾਨਗੀ ਜਾਰੀ ਕਰਨਗੇ। ਉਨਾਂ ਕਿਹਾ ਕਿ ਸੂਬੇ ’ਚ ਜਿਹੜੇ ਜੰਗਲ ਅਬਾਦੀ ਦੇ ਨਾਲ ਲਗਦੇ ਹਨ, ਉਨਾਂ ਨੂੰ ਨਗਰ ਵਣ ਦੇ ਤੌਰ ਤੇ ਵਿਕਸਿਤ ਕੀਤੇ ਜਾਣ ਦੀ ਤਜਵੀਜ਼ ਤਿਆਰ ਕਰਕੇ ਭਾਰਤ ਸਰਕਾਰ ਨੂੰ ਭੇਜੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

by Ankit
July 4, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 04-07-2026 |...

Most Popular

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 weeks ago
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 