ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨੇ ਮਚਾਇਆ ਕਹਿਰ
62 ਮੌਤਾਂ, 2924 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ
ਚੰਡੀਗੜ੍ਹ, 7 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ ਦਿਨੋ-ਦਿਨ ਕੋਰੋਨਾ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਲੋਕ ਕੋਵਿਡ -19 ਦੇ ਨਿਯਮਾਂ ਦੀ ਅਣਦੇਖੀ ਕਰ ਰਹੇ ਹਨ, ਜਿਸ ਕਾਰਨ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ। ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਕਾਰਨ 62 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 2924 ਨਵੇਂ ਕੇਸ ਸਾਹਮਣੇ ਆਏ। ਪੰਜਾਬ ਵਿੱਚ ਹੁਣ ਤੱਕ 7216 ਲੋਕਾਂ ਦੀ ਮੌਤ ਹੋ ਚੁੱਕੀ ਹੈ।























