• Latest
  • Trending
ਪੰਜਾਬ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ‘ਚ ਹੋਏ ਧੋਖਾਧੜੀ ਅਤੇ ਘੁਟਾਲੇ : ਕੈਂਥ

ਪੰਜਾਬ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ‘ਚ ਹੋਏ ਧੋਖਾਧੜੀ ਅਤੇ ਘੁਟਾਲੇ : ਕੈਂਥ

8 years ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

2 minutes ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

32 minutes ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

50 minutes ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

59 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

1 hour ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

2 hours ago
Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

2 hours ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ‘ਚ ਹੋਏ ਧੋਖਾਧੜੀ ਅਤੇ ਘੁਟਾਲੇ : ਕੈਂਥ

August 22, 2018
in ਪੰਜਾਬ
ਪੰਜਾਬ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ‘ਚ ਹੋਏ ਧੋਖਾਧੜੀ ਅਤੇ ਘੁਟਾਲੇ : ਕੈਂਥ

ਚੰਡੀਗੜ੍ਹ, 22 ਅਗਸਤ – ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਨਾਵਾਂ ਉਤੇ  ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੀ ਮੈਨੇਜਮੈਂਟ ਨੇ ਪੋਸਟ ਮੈਟ੍ਰਿਕਸਕਾਲਰਸ਼ਿਪ ਸਕੀਮ ਅਧੀਨ ਜਾਅਲਸਾਜ਼ੀ ਕਰਕੇ ਜਾਅਲੀ ਨਾਵਾਂ ਹੇਠ ਚੱਲ ਰਹੇ ‘ਗੋਰਖ ਧੰਦੇਬਾਜ਼ੀ’ ਦਾ ਕੰਟਰੋਲਰ ਐਂਡ ਆਡੀਟਰ ਜਰਨਲ ਆਫ ਇੰਡੀਆ (ਕੈਗ) ਨੇਆਡਿਟ ਰਿਪੋਰਟ ਨੰਬਰ 12 ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ। ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ “ਕਿ ਕੈਗਰਿਪੋਰਟ 2018 ਵਿੱਚ ਵੱਡੇ ਖੁਲਾਸੇ ਕੀਤੇ ਅਤੇ ਪੰਜਾਬ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਧੋਖਾਧੜੀ ਅਤੇ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਗਿਆਹੈ”।

ਉਹਨਾਂ ਅੱਗੇ ਕਿਹਾ ਕਿ ਪੰਜਾਬ ਦੇ ਨਿੱਜੀ ਅਤੇ ਸਰਕਾਰੀ ਕਾਲਿਜਾਂ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ(ਪੀਐਮਐਸ) ਵਿੱਚ ਅਣਦੇਖੀ ਦੇ ਮੁੱਦੇ ਉੱਤੇ ਲੋਕ ਸਭਾ ਵਿੱਚ  ਕੈਗ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਮੇਤ ਪੰਜ ਸੂਬਿਆਂ ਦੇ ਐਸ ਸੀ ਵਿਦਿਆਰਥੀ ਦੀਪੀਐਮਐਸ ਸਕੀਮ ਵਿੱਚ ਵੱਡਾ ਘੋਟਾਲਾ ਹੋਇਆ ਹੈ। “ਪੰਜਾਬ ਵਿੱਚ 6.29 ਲੱਖ ਸਕਾਲਰਸ਼ਿਪ ਦੇ ਦਾਅਵਿਆਂ ਵਿੱਚ 3275 ਵਿਦਿਆਰਥੀਆਂ ਦੇ ਨਾਵਾਂ ਉਤੇ ਕਾਗਜ਼ਾਂਵਿੱਚ ਇੱਕ ਤੋਂ ਵਧੇਰੇ ਵਾਰ ਵਿਦਿਅਕ ਸੰਸਥਾਵਾਂ ਨੇ ਦੋਹਰੀ ਸਕਾਲਰਸ਼ਿਪ ਦੀ ਰਕਮ ਹੜਪੀ ਕੀਤੀ ਹੈ, ਉਥੇ ਹੀ ਕਈ ਐਜੂਕੇਸ਼ਨਲ ਸੰਸਥਾਵਾਂ ਨੇ ਐਸ.ਸੀ.ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਫੀਸ, ਪ੍ਰੀਖਿਆ ਫੀਸ, ਕਾਲਜ ਫੰਡ ਆਦਿ ਦੇ ਨਾਂ ਤੇ ਰੁਪਿਆ ਵਸੂਲਿਆ ਗਿਆ, ਸਰਕਾਰ ਤੋਂ ਵੀ ਪੀਐਮਐਸ ਦੀ ਮੋਟੀ ਰਕਮਾਂਹਾਸਲ ਕੀਤੀਆਂ, ਜੋ ਉਨ੍ਹਾਂ ਨੇ ਐਸਸੀ ਵਿਦਿਆਰਥੀਆਂ ਨੂੰ ਵਾਪਸ ਨਹੀਂ ਕੀਤੀਆਂ” ।  ਕੈਗ ਨੇ ਰਿਪੋਰਟ ਪੇਸ਼ ਕਰਦਿਆਂ ਕਾਗਜ਼ਾਂ ਦੱਸਿਆ ਕਿ ਨੇ ਅਪ੍ਰੈਲ 2012 ਤੋਂਮਾਰਚ 2017 ਤਕ ਪੰਜਾਬ ਦੇ ਛੇ ਜ਼ਿਲ੍ਹਿਆਂ ਦੇ ਵਿਦਿਅਕ ਸੰਸਥਾਵਾਂ ਦੇ ਦਸਤਾਵੇਜ਼ਾਂ ਦੀ ਪੜਤਾਲ ਕਰਵਾਈ ਸੀ 15.63 ਕਰੋੜ ਰੁਪਏ ਦੇ ‘ਹੇਰਾਫੇਰੀ ਦੀ ਖੁਲਾਸਾ’ਆਪਣੀ ਰਿਪੋਰਟ ਵਿੱਚ ਕੀਤਾ ਹੈ।

ਇਸ ਦੇ ਨਾਲ ਹੀ ਕੈਗ ਨੇ ਆਪਣੀ ਰਿਪੋਰਟ ਵਿੱਚ ਸਿਫਾਰਸ਼ ਕੀਤੀ ਹੈ ਕਿ ਅਦਾਇਗੀ ਦੇ ਵਿਵਰਣ  ਦੇ ਅਣ-ਅਦਾਇਗੀ ਦੇ ਵਿਵਰਣ ਦੇ ਰੂਪ ਵਿੱਚ, ਅਥਾਰਿਟੀ ਨੂੰਅਜਿਹੇ ਅਧੁਨਿਕ ਭੁਗਤਾਨ ਜਾਂ ਗੜਬੜ ਦੀ ਖਤਰੇ ਨੂੰ ਘਟਾਉਣ ਲਈ, ਸਾਰੇ ਉਸੇ ਤਰ੍ਹਾਂ ਦੇ ਮਾਮਲਿਆਂ ਦੀ ਜਾਂਚ ਕਰਨੀ ਚਾਹੀਦੀ ਹੈ, ਸਕਾਲਰਸ਼ਿਪ ਸਕੀਮ ਅਧੀਨਭੁਗਤਾਨ ਦੇ ਵਿੱਚ ਕੋਈ ਵੀ ਸਮਾਂ ਸੀਮਾ ਨਿਰਧਾਰਤ ਨਹੀਂ ਕੀਤੀ ਗਈ। ਸ੍ਰ ਕੈਂਥ ਨੇ ਕਿਹਾ “ਕਿ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੀ ਮੈਨੇਜਮੈਂਟ ਨੇ ਕਾਇਦੇ ਕਾਨੂੰਨ ਨੂੰ ਛੱਕੇਟੰਗ ਕੇ ਆਪਣੀ ਮਨ ਮਰਜ਼ੀ ਨਾਲ ਬੇਨਿਯਮੀਆਂ ਕੀਤੀਆਂ ਗਈਆਂ ਹਨ, ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਸ਼ਰੇਆਮ ਕਾਇਦੇ ਕਾਨੂੰਨ ਦੀਆਂ ਧੱਜੀਆਂ ਉਡਾਉਣਵਾਲਿਆਂ ਨੂੰ ‘ਨਜ਼ਰਅੰਦਾਜ਼’ ਕੀਤਾ, ਸਮੇਂ ਸਿਰ ਕੋਈ ਸਾਰਥਿਕ ਕਾਰਵਾਈ ਕਰਨ ਵਿੱਚ ਅਸਮਰੱਥ ਰਹੇ”।

ਰਿਪੋਰਟ ਵਿੱਚ ਅੱਗੇ ਲਿਖਿਆ ਗਿਆ ਕਿ ਹਾਲਾਂਕਿ ਇਸ ਸਕੀਮ ਵਿੱਚ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਯੋਗ ਲਾਭਪਾਤਰਾਂ  ਨੂੰ ਉਨ੍ਹਾਂ ਦੇ ਬੈਂਕ ਖਾਤੇ ਸਮੇਂ ਸਿਰ ਵਜ਼ੀਫੇਦੀ ਅਦਾਇਗੀ ਕੀਤੀ ਜਾਵੇ ਪਰ ਪੰਜਾਬ ਵਿੱਚ 2012-16 ਦੌਰਾਨ ਸਰਕਾਰ ਨੇ ਐਸ ਸੀ ਵਿਦਿਆਰਥੀਆਂ ਨੂੰ ਰਿਫੰਡ ਰਿਲੀਜ਼ ਕਰਨ ਸਮੇਂ ਦੇਰੀ ਕੀਤੀ, ਅਤੇ ਸਰਕਾਰ ਨੇਸਾਲ 2016-17 ਦੌਰਾਨ ਨਵੰਬਰ, 2017 ਤੋਂ 3.21 ਲੱਖ ਵਿਦਿਆਰਥੀਆਂ ਨੂੰ ਵਜ਼ੀਫਾ ਜਾਰੀ ਨਹੀਂ ਕੀਤਾ।

ਸ੍ਰ ਕੈਂਥ ਨੇ ਦੱਸਿਆ ਕਿ ਰਿਪੋਰਟ ਵਿੱਚ ਹੈਰਾਨੀਜਨਕ ਪ੍ਰਗਟਾਵਾ ਕਰਦਿਆਂ ਲਿਖਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਰਾਹੀਂ ਲਾਭ ਲੈਣ ਤੋਂ ਬਾਅਦਸਫਲਤਾਪੂਰਵਕ ਆਪਣੀ ਪੜ੍ਹਾਈ ਪੂਰੀ ਕਰਨ ਵਾਲੇ ਲਾਭਪਾਤਰ ਦੀ ਗਿਣਤੀ ਦੇ ਨਾਲ ਕੋਈ ਰਿਕਾਰਡ ਰਾਜ ਸਰਕਾਰ ਕੋਲ ਨਹੀਂ ਹੈ, ਜਿਨ੍ਹਾਂ ਵਿਦਿਆਰਥੀਆਂ ਨੇ ਅੱਧਵਿਚਕਾਰ ਪੜ੍ਹਾਈ ਨੂੰ ਛੱਡਿਆ, ਉਨ੍ਹਾਂ ਦੇ ਵਜ਼ੀਫਿਆਂ ਦਾ ਹਿਸਾਬ ਵੀ ਨਹੀਂ ਰੱਖਿਆ ਗਿਆ।

ਰਿਪੋਰਟ ਅਨੁਸਾਰ, ਪੰਜਾਬ ਤੋਂ 2012 ਤੋਂ 2017 ਤਕ ਹਰ ਸਾਲ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਦਾਅਵੇਦਾਰ ਵਿਦਿਆਰਥੀਆਂ ਦੀ ਗਿਣਤੀ ਵਧ ਰਹੀ ਹੈ ਪਰ ਸੂਬਾਸਰਕਾਰ ਨੇ ਅਜਿਹਾ ਕੋਈ ਵਿਧੀ ( ਮੈਕੈਨਿਜ਼ਮ) ਤਿਆਰ ਨਹੀਂ ਕੀਤਾ, ਜਿਸ ਕਰਕੇ ਅਸਲ ਲਾਭਪਾਤਰਾਂ ਦਾ ਪਤਾ ਚੱਲ ਸਕੇ. ਸਾਲ 2012-13 ਵਿੱਚ ਜਿੱਥੇ ਐਸ ਸੀਵਿਦਿਆਰਥੀਆਂ ਦੀ ਗਿਣਤੀ 1.47 ਲੱਖ ਸੀ, 2013-14 ਵਿੱਚ 2.18 ਲੱਖ, 2014-15 ਵਿੱਚ 2.70 ਲੱਖ ਹੋ ਗਏ. ਸਾਲ 2015-16 ਵਿੱਚ ਵਿਦਿਆਰਥੀਆਂ ਦੀ ਗਿਣਤੀ3.06 ਲੱਖ ਹੈ, ਜੋ ਕਿ 2016-17 ਵਿੱਚ 3.21 ਲੱਖ ਦਿਖਾਈ ਗਈ ਹੈ।

ਕੈਗ ਰਿਪੋਰਟ ਨੇ ਕਿਹਾ “ਕਿ ਅਜਿਹਾ ਕੋਈ ਸਾਲਾਨਾ ਐਕਸ਼ਨ ਪਲਾਨ ਨਹੀਂ ਹੈ, ਜਿਸ ਤਹਿਤ ਇਹ ਪਤਾ ਲੱਗ ਸਕਦਾ ਹੈ ਕਿ ਯੋਗ ਲਾਭਪਾਤਰਾਂ ਦੀ ਗਿਣਤੀ ਕਿੰਨੀ ਹੈਅਤੇ ਯੋਗ ਲਾਭਪਾਤਰਾਂ ਨੂੰ ਨਿਰਧਾਰਤ ਸਮੇਂ ਵਿੱਚ ਕੋਈ ਵੀ ਸਹੂਲਤ ਪ੍ਰਦਾਨ ਕਰਨੀ ਵੀ ਕੋਈ ਯੋਜਨਾ ਨਹੀਂ ਬਣਾਈ ਗਈ ਹੈ. ਰਾਜ ਸਰਕਾਰ ਦੇ ਕੋਲ ਯੋਗ ਲਾਭਪਾਤਰਕੋਈ ਅੰਕੜਿਆਂ (ਡਾਟਾਬੇਸ ) ਵੇਰਵਾ ਨਹੀਂ ਹੈ। ਕੈਗ ਨੇ ਹੈਰਾਨ ਕਰਨ ਵਾਲਾ ਇਹ ਦਾਅਵਾ ਵੀ ਕੀਤਾ ਹੈ ਕਿ ਪੰਜਾਬ ਵਿੱਚ ਵੀ ਸਾਲ-ਦਰ-ਸਾਲ ਸਕਾਲਰਸ਼ਿਪ ਪ੍ਰਾਪਤਕਰਨ ਵਾਲੇ ਸਕੂਲਾਂ ਦੀ ਗਿਣਤੀ ਵਧ ਰਹੀ ਹੈ ਪਰ ਅਸਲ ਲਾਭਪਾਤਰਾਂ ਦੀ ਗਿਣਤੀ ਬਹੁਤ ਘੱਟ ਹੈ। ਸਰਕਾਰੀ ਸਰਪ੍ਰਸਤੀ ਹੇਠ ਪ੍ਰਾਈਵੇਟ ਕਾਲਜਾਂ ਨੇ ਪੋਸਟ ਮੈਟ੍ਰਿਕਸਕਾਲਰਸ਼ਿਪ ਸਕੀਮ ਦੀਆਂ ਸ਼ਰੇਆਮ ਕਾਇਦੇ ਕਾਨੂੰਨ ਦੀਆਂ ਧੱਜੀਆਂ ਉਡਾਇਆ”।

ਇਸ ਤੋਂ ਇਲਾਵਾ ਪੰਜਾਬ ਵਿੱਚ ਸਕਾਰਰਸ਼ਿਪ ਦੀ ਰਕਮ ਦਾ ਭੁਗਤਾਨ ਵੀ ਕੋਈ ਨਿਰਧਾਰਤ ਸਮਾਂ ਸੀਮਾਂ ਨਹੀਂ ਹੈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਨਿਰਦੇਸ਼ਾਂਅਨੁਸਾਰ, ਹਰ ਸਾਲ ਮਈ-ਜੂਨ ਵਿਚ ਸਕਾਲਰਸ਼ਿਪ ਲਈ ਅਰਜ਼ੀਆਂ ਮੰਗੀਆਂ ਜਾਣੀਆਂ ਚਾਹੀਦੀਆਂ ਹਨ, ਜਿਨ੍ਹਾਂ ਦੀ ਜਾਂਚ ਤੋਂ ਬਾਅਦ ਉਨ੍ਹਾਂ ਦੇ ਵੇਰਵੇ ਸਰਕਾਰੀਖਜਾਨੇ ਨੂੰ ਭੇਜੇ ਜਾਣਗੇ ਤਾਂ ਕਿ ਸਕਾਲਰਸ਼ਿਪ ਦੀ ਰਕਮ ਨੂੰ ਭੁਗਤਾਨ ਕੀਤਾ ਜਾ ਸਕੇ. ਪੰਜਾਬ ਵਿੱਚ 2012 ਵਿੱਚ ਨਵੰਬਰ ਮਹੀਨੇ ਵਿੱਚ ਐਸਸੀ ਵਿਦਿਆਰਥੀ ਦੁਆਰਾਅਰਜ਼ੀਆਂ ਮੰਗੇ ਗਏ ਸਨ, ਜਦਕਿ 2013 ਵਿੱਚ ਇੱਕ ਜੁਲਾਈ ਤੋਂ, 2014 ਵਿੱਚ 26 ਜੂਨ, 2015 ਵਿੱਚ 29 ਦਸੰਬਰ ਤੋਂ ਅਤੇ 2017 ਵਿੱਚ 4 ਜਨਵਰੀ ਨੂੰ ਅਰਜ਼ੀਆਂ ਮੰਗੇਗਏ ਸਨ।

ਅਰਜ਼ੀ ਮੰਗਣ ਦੇ ਇਸ ਅਸਾਧਾਰਣ ਢੰਗ ਦੇ ਨਾਲ ਹੀ ਪੰਜਾਬ ਸਰਕਾਰ ਦੁਆਰਾ ਕੇਂਦਰ ਤੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਪੇਸ਼ਕਸ਼ ਭੇਜਣਾ ਵੀ ਸਮਾਂ ਸੀਮਾਦਾ ਕੋਈ ਖਿਆਲ ਨਹੀਂ ਰੱਖਿਆ ਗਿਆ,ਕਈ ਵਾਰ ਤਾਂ ਵਿੱਤ ਸਾਲ ਦੀ ਸਮਾਪਤੀ ਸਮੇਂ ਰਾਜ ਸਰਕਾਰ ਨੇ ਕੇਂਦਰ ਨੂੰ ਪ੍ਰਸਤਾਵ ਭੇਜਿਆ ਸੀ।

ਪੰਜਾਬ ਸਰਕਾਰ ਨੇ ਸਾਲ 2012-17 ਦੌਰਾਨ, ਸਕਾਲਰਸ਼ਿਪ ਅਧੀਨ ਕੇਂਦਰੀ ਫੰਡਾਂ ਵਿੱਚ ਮੰਗੇ ਗਏ ਕੁਲ 1403.14 ਕਰੋੜ ਰੁਪਏ ਦੇ ਬਜਟ ਵਿੱਚ ਕੇਂਦਰ ਸਰਕਾਰ ਨੇ372.08 ਕਰੋੜ ਰੁਪਏ ਦੀ ਬਕਾਇਆ ਛੱਡ ਕੇ ਬਾਕੀ ਦੇ 1031.06 ਕਰੋੜ ਰੁਪਏ ਜਾਰੀ ਕੀਤੇ।ਇਸੇ ਤਰ੍ਹਾਂ, ਉਕਤ ਸਮੇਂ  ਦੌਰਾਨ ਹੋਰ ਕੇਂਦਰ ਸਰਕਾਰ ਨੇ 306.71 ਕਰੋੜਰੁਪਏ ਜਾਰੀ ਕੀਤੇ ਪਰ ਪੰਜਾਬ ਸਰਕਾਰ ਨੇ ਵਿਦਿਅਕ ਸੰਸਥਾਵਾਂ ਨੂੰ ਸਿਰਫ 273.48 ਕਰੋੜ ਰੁਪਏ ਜਾਰੀ ਕੀਤੇ, ਜਿਸ ਵਿੱਚ 33.23 ਕਰੋੜ ਰੁਪਏ ਦੇਣ ਵਿਚ ਕਮੀਆਈ।

ਸ੍ਰ ਕੈਂਥ ਨੇ ਦੱਸਿਆ ਕੈਗ ਰਿਪੋਰਟ ਵਿੱਚ ਕਿ ਪੰਜਾਬ ਵਿੱਚ ਛੇ ਜ਼ਿਲ੍ਹਿਆਂ ਦੇ 49 ਵਿਦਿਅਕ ਸੰਸਥਾਵਾਂ ਤੋਂ 57986 ਦੇ ਵਿੱਚ 3684 ਪੋਸਟ ਮੈਟਿਕ ਸਕਾਲਰਸ਼ਿਪ ਪ੍ਰਾਪਤਵਿਦਿਆਰਥੀਆਂ ਨੇ ਸਾਲ 2012-17 ਦੌਰਾਨ  ਸੈਸ਼ਨ ਦੇ ਦੌਰਾਨ ਹੀ ਪੜ੍ਹਾਈ ਨੂੰ ਛੱਡੀਆਂ. ਇਸ ਦੇ ਬਜਾਏ ਇਨ੍ਹਾਂ ਵਿਦਿਅਕ ਸੰਸਥਾਵਾਂ ਨੇ ਕਿਹਾ ਕਿ 3684ਵਿਦਿਆਰਥੀਆਂ ਤੋਂ ਬਦਲੇ ਵਿੱਚ ਫੀਸਾਂ, ਮੈਟਨੈਂਸ ਅਲਾਉਂਸ ਦੇ ਰੂਪ ਵਿੱਚ 14.31 ਕਰੋੜ ਰੁਪਏ ਸਰਕਾਰ ਤੋਂ ਹਾਸਲ ਕੀਤੇ ,ਇਨ੍ਹਾਂ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ2012-14 ਦੌਰਾਨ 47 ਲੱਖ ਰੁਪਏ ਦੀ ਰਕਮ ਦਾ ਭੁਗਤਾਨ ਕੀਤਾ ਗਿਆ ਸੀ,  ਇਸ ਉੱਤੇ ਵਿਭਾਗ ਨੇ ਕਿਹਾ (ਅਕਤੂਬਰ 2017) ਕਿ ਉਹ ਸਾਲ 2014-15 ਲਈ ਭੁਗਤਾਨਬੰਦ ਕਰ ਦਿੱਤਾ ਗਿਆ ਸੀ ਅਤੇ ਅਗਲੇ ਸਾਲ 2013-14 ਅਤੇ 2015-16 ਵਿੱਚ  ਅਡਜੱਸਟ ਕਰਨ ਲਈ ਕਿਹਾ ਗਿਆ ਸੀ।

ਉਹਨਾਂ ਅੱਗੇ ਦੱਸਿਆ ਕਿ ਰਿਪੋਰਟ ਵਿੱਚ ਸਾਲ 2013-17 ਦੌਰਾਨ, ਆਡਿਟ ਲਈ ਚੁਣੀਆਂ ਗਈਆਂ 29 ਸੰਸਥਾਵਾਂ ਵਿੱਚੋਂ 24 ਸੰਸਥਾਵਾਂ ਨੇ ਪ੍ਰੀਖਿਆ ਫੀਸ / ਮੇਨਟੇਨੈਂਸ /ਰਜਿਸਟ੍ਰੇਸ਼ਨ ਦੀ ਫੀਸ ਲਈ 39,213 ਅਨੁਸੂਚਿਤ ਜਾਤੀ ਵਿਦਿਆਰਥੀਆਂ ਤੋਂ 10.14 ਕਰੋੜ ਰੁਪਏ ਵਸੂਲੀ ਕੀਤੀ।

ਸ੍ਰ ਕੈਂਥ ਨੇ ਕਿਹਾ “ਕਿ  ਕੰਟਰੋਲਰ ਅਤੇ ਆਡੀਟਰ ਜਰਨਲ ਦੀ ਰਿਪੋਰਟ 2018 ਲੋਕ ਸਭਾ ਵਿੱਚ ਪਿਛਲੇ ਦਿਨੀਂ ਪੇਸ਼ ਕਰਦਿਆਂ ਪੰਜਾਬ ਸਰਕਾਰ ਦੀਆਂ ਪੋਸਟ ਮੈਟ੍ਰਿਕਸਕਾਲਰਸ਼ਿਪ ਸਕੀਮ ਅਧੀਨ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੀ ਮੈਨੇਜਮੈਂਟ ਨੇ ਸ਼ਰੇਆਮ ਧੋਖਾਧੜੀ ਕਰਕੇ ਕਾਨੂੰਨ ਦੀਆਂ ਧੱਜੀਆਂ ਉਡਾਇਆ ਹਨ,ਕਾਇਦੇ ਕਾਨੂੰਨਨੂੰ ਛੱਕੇ ਟੰਗ ਕੇ ਆਪਣੀ ਮਨ ਮਰਜ਼ੀ ਨਾਲ ਬੇਨਿਯਮੀਆਂ ਕੀਤੀਆਂ ਗਈਆਂ ਹਨ।ਹੁਣ ਕਿਸੇ ਵੀ ਕਿਸਮ ਦੀ ਸੰਕਾ ਨਹੀਂ ਰਹਿ ਗਈ ਕੈਗ ਦੀ ਰਿਪੋਰਟ ਨੇ ਅਸਲੀਅਤ ਨੂੰਸਾਹਮਣੇ ਲਿਆ ਦਿੱਤਾ ਹੈ । ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ  ਵਾਲੀ ਕਾਂਗਰਸ ਸਰਕਾਰ  ਨੂੰ ਬਿਨਾਂ ਕਿਸੇ ਦੇਰੀ ਦੇ ‘ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ’(ਸੀ ਬੀ ਆਈ) ਤੋਂ ਜਾਂਚ ਕਰਾਉਣ ਦਾ ਫੈਸਲਾ ਕਰਨਾ ਚਾਹੀਦਾ ਹੈ,ਕਿਉਂਕਿ ਇਹ ਸੂਬਾ ਅਤੇ ਕੇਂਦਰ ਸਰਕਾਰ ਨਾਲ ਸਬੰਧਤ ਗੰਭੀਰ ਅਤੇ ਅਹਿਮ ਮਸਲਾ ਹੈ ਅਤੇ ਲੱਖਾਂਅਨੁਸੂਚਿਤ ਜਾਤੀਆਂ ਦੇ ਗਰੀਬ ਵਰਗ ਦੇ ਵਿਦਿਆਰਥੀਆਂ ਦੇ ਨਾਲ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਧੋਖਾਧੜੀ ਤੇ ਘਪਲੇ ਨਾਲ ਜੁੜਿਆ ਹੋਇਆ ਹੈ”।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

by Ranjit Singh
November 12, 2026
0

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

Most Popular

Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ

Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ

by Ranjit Singh
3 weeks ago
0

Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): 16ਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 