ਪੰਜਾਬ ਵਿੱਚ ਫਿਰ ਤੋਂ ਵਧਣ ਲੱਗੇ ਕੋਰੋਨਾ ਦੇ ਕੇਸ
ਕਿ ਫਿਰ ਲੱਗੇਗਾ ਲੌਕਡਾਊਨ ?
ਚੰਡੀਗੜ੍ਹ, 20ਅਪ੍ਰੈਲ(ਵਿਸ਼ਵ ਵਾਰਤਾ)-ਦੇਸ਼ ਭਰ ਵਿੱਚ ਕੋਰੋਨਾ ਇਕ ਵਾਰ ਫਿਰ ਤੋਂ ਪੈਰ ਪਸਾਰ ਰਿਹਾ ਹੈ , ਜਿਸਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੋਵਿਡ ਰੀਵਿਊ ਮੀਟਿੰਗ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਕੋਵਿਡ ਬਾਰੇ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਦੇ ਅਜੇ ਬਹੁਤੇ ਕੇਸ ਨਹੀਂ ਹਨ, ਸਿਰਫ 0.5% ਐਕਟਿਵ ਕੇਸ ਹਨ। ਇਸ ਲਈ ਅੱਜ ਦੀ ਮੀਟਿੰਗ ਵਿੱਚ ਕੋਈ ਵੀ ਨਵੀਂ ਪਾਬੰਦੀ ਨਹੀਂ ਲਗਾਈ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਲੋਕ ਕੋਵਿਡ ਦਾ ਧਿਆਨ ਰੱਖਣ, ਮਾਸਕ ਪਹਿਨਣ ਅਤੇ ਭੀੜ ਵਾਲੇ ਇਲਾਕਿਆਂ ਵਿੱਚ ਨਾ ਜਾਣ।




















