ਪੰਜਾਬ ਵਿੱਚ ਫਿਰ ਬਦਲਿਆ ਮੌਸਮ ਦਾ ਮਿਜਾਜ਼- ਕਈ ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ
ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਵੈਸਟਰਨ ਡਿਸਟਰਬੈਂਸ ਦਾ ਅਸਰ ਸਾਫ਼ ਨਜ਼ਰ ਆ ਰਿਹਾ ਹੈ। ਆਸਮਾਨ ਵਿੱਚ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਅਤੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਇਨ੍ਹਾਂ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਮੌਸਮ ਵਿਭਾਗ ਨੇ ਮੌਸਮ ਦੇ ਮੱਦੇਨਜ਼ਰ ਫਸਲਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰੱਖਣ ਦੀ ਸਲਾਹ ਦਿੱਤੀ ਹੈ।