ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜਾਜ਼
ਪੜ੍ਹੋ, ਕਿਹੜੇ ਜ਼ਿਲ੍ਹਿਆਂ ਵਿੱਚ ਮੀਂਹ ਦਾ ਔਰੇਂਜ ਅਲਰਟ ਜਾਰੀ
ਚੰਡੀਗੜ੍ਹ,19ਫਰਵਰੀ(ਵਿਸ਼ਵ ਵਾਰਤਾ)- ਪੱਛਮੀ ਗੜਬੜੀ ਇੱਕ ਵਾਰ ਫਿਰ ਉੱਤਰੀ ਭਾਰਤ ਵਿੱਚ ਸਰਗਰਮ ਹੋ ਗਈ ਹੈ। ਇਸ ਕਾਰਨ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ, ਉਹਨਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ। ਇਸ ਦੇ ਨਾਲ ਹੀ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।