ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜਾਜ਼
ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਕਾਰਨ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
ਚੰਡੀਗੜ੍ਹ, 4ਜੂਨ(ਵਿਸ਼ਵ ਵਾਰਤਾ)- ਪੰਜਾਬ ‘ਚ ਗਰਮੀ ਦਾ ਕਹਿਰ ਅਜੇ ਵੀ ਜਾਰੀ ਹੈ। ਬੀਤੀ ਰਾਤ ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ 5 ਜੂਨ ਨੂੰ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਗਰਮੀ ਤੋਂ ਥੋੜ੍ਹੀ ਰਾਹਤ ਮਿਲੇਗੀ ਅਤੇ ਤਾਪਮਾਨ ‘ਚ ਗਿਰਾਵਟ ਆਵੇਗੀ। ਮੌਸਮ ਵਿਭਾਗ ਅਨੁਸਾਰ ਬੀਤੀ ਰਾਤ ਪਟਿਆਲਾ, ਐਸ.ਏ.ਐਸ.ਨਗਰ, ਫਤਹਿਗੜ੍ਹ ਸਾਹਿਬ, ਕਪੂਰਥਲਾ, ਜਲੰਧਰ, ਐਸ.ਬੀ.ਐਸ.ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਕੁੱਝ ਥਾਵਾਂ ‘ਤੇ ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਵੀ ਹੋਈ। ਜਿਸ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਕਾਰਨ ਅੱਜ ਦਿਨ ਦਾ ਵੱਧ ਤੋਂ ਵੱਧ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗਣ ਦਾ ਅਨੁਮਾਨ ਹੈ।