ਪੰਜਾਬ ਵਿੱਚ ਬਦਲੇਗਾ ਮੌਸਮ- ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
ਚੰਡੀਗੜ੍ਹ, 23ਅਪ੍ਰੈਲ(ਵਿਸ਼ਵ ਵਾਰਤਾ)- ਸੂਬੇ ਵਿੱਚ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਪੱਛਮੀ ਗੜਬੜ ਦੇ ਕਾਰਨ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਹੋ ਰਹੀ ਹੈ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਬਾਰਿਸ਼ ਦੇ ਨਾਲ-ਨਾਲ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਪਿਛਲੇ 2 ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਕੁਝ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਇੱਥੇ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ ਦੇ ਨਾਲ ਮੀਂਹ ਪਵੇਗਾ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਤਿੰਨ ਦਿਨ ਰੁਕ-ਰੁਕ ਕੇ ਬੱਦਲ ਛਾਏ ਰਹਿਣਗੇ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਇਸ ਮੌਸਮ ‘ਚ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੇਗੀ ਪਰ ਹੁਣ ਔਸਤ ਤਾਪਮਾਨ ‘ਚ ਵਾਧਾ ਦੇਖਣ ਨੂੰ ਮਿਲੇਗਾ।