• Latest
  • Trending

ਪੰਜਾਬ ਵਿੱਚ ਬਾਰ੍ਹਵੀਂ ਤੱਕ ਸਭ ਲਈ ਸਿੱਖਿਆ ਮੁਫ਼ਤ; ਸਿੱਖਿਆ ਮੰਤਰੀ ਸਿੰਗਲਾ ਨੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ

7 years ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

57 minutes ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

1 hour ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

1 hour ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

3 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

5 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

5 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

5 hours ago
Hindi News
English News
Sunday, November 15, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਬਾਰ੍ਹਵੀਂ ਤੱਕ ਸਭ ਲਈ ਸਿੱਖਿਆ ਮੁਫ਼ਤ; ਸਿੱਖਿਆ ਮੰਤਰੀ ਸਿੰਗਲਾ ਨੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ

March 7, 2020
in ਪੰਜਾਬ

ਸਕੂਲ ਸਿੱਖਿਆ ਲਈ ਬਜਟ ਵਿੱਚ ਕੁੱਲ 12,488 ਕਰੋੜ ਰੁਪਏ ਦਾ ਉਪਬੰਧ, ਜੋ ਕੁੱਲ ਖ਼ਰਚ ਦਾ 8 ਫ਼ੀਸਦੀ ਹੈ

ਵਿਦਿਆਰਥੀਆਂ ਨੂੰ ਮੁਫ਼ਤ ਟਰਾਂਸਪੋਰਟ ਸੁਵਿਧਾ ਮੁਹੱਈਆ ਕਰਵਾਉਣ ਵਾਲਾ ਪਹਿਲਾ ਸੂਬਾ ਬਣੇਗਾ ਪੰਜਾਬ; ਬਜਟ ਵਿੱਚ 10 ਕਰੋੜ ਰੁਪਏ ਰੱਖੇ

4150 ਵਾਧੂ ਕਲਾਸਰੂਮਾਂ ਦੇ ਨਿਰਮਾਣ ਲਈ 100 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ

ਸਕੂਲੀ ਇਮਾਰਤਾਂ ਦੀ ਸਾਂਭ-ਸੰਭਾਲ ਲਈ 75 ਕਰੋੜ ਰੁਪਏ ਦਾ ਬਜਟੀ ਉਪਬੰਧ

ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਜਲ ਸੰਭਾਲ ਪ੍ਰਣਾਲੀ ਸਥਾਪਤ ਕਰਨ ਲਈ 25 ਕਰੋੜ ਰੁਪਏ ਦੀ ਤਜਵੀਜ਼

ਚੰਡੀਗੜ੍ਹ, 29 ਫ਼ਰਵਰੀ:ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਪੰਜਾਬ ਭਰ ਦੇ ਸਾਰੇ ਵਿਦਿਆਰਥੀਆਂ ਲਈ ਬਾਰ੍ਹਵੀਂ ਤੱਕ ਸਿੱਖਿਆ ਮੁਫ਼ਤ ਕਰਨ ਦੇ ਕ੍ਰਾਂਤੀਕਾਰੀ ਕਦਮ ਦਾ ਸਵਾਗਤ ਕੀਤਾ ਹੈ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਧੰਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਅੱਠਵੀਂ ਤੱਕ ਸਾਰੇ ਵਿਦਿਆਰਥੀਆਂ ਅਤੇ ਬਾਰ੍ਹਵੀਂ ਸ਼੍ਰੇਣੀ ਤੱਕ ਸਾਰੀਆਂ ਲੜਕੀਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਹੁਣ ਸਰਕਾਰ ਨੇ ਬਾਰ੍ਹਵੀਂ ਤੱਕ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ।

ਸ੍ਰੀ ਸਿੰਗਲਾ ਨੇ ਦੱਸਿਆ ਕਿ ਵਿੱਤ ਮੰਤਰੀ ਨੇ ਸਕੂਲੀ ਸਿੱਖਿਆ ਲਈ ਸਾਲ 2020-21 ਦੇ ਬਜਟ ਵਿੱਚ ਕੁੱਲ 12,488 ਕਰੋੜ ਰੁਪਏ ਦਾ ਉਪਬੰਧ ਕੀਤਾ ਹੈ, ਜੋ ਕੁੱਲ ਖ਼ਰਚ ਦਾ 8 ਫੀਸਦੀ ਹੈ। ਇਹ ਰਾਸ਼ੀ 2016-17 ਦੇ ਬਜਟ ਨਾਲੋਂ 23 ਫੀਸਦੀ ਵਧੇਰੇ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ‘ਕੈਚ ਦੈਮ ਯੰਗ’ (ਬਚਪਨ ਵਿੱਚ ਹੀ ਸਿਖਲਾਈ) ਦੇ ਮੋਟੋ ਦਾ ਅਨੁਸਰਣ ਕਰਦਿਆਂ ਮੁੱਢਲੀ ਸਿੱਖਿਆ ਉਪਰ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਹੈ। ਰਾਜ ਵਿੱਚ ਪ੍ਰਾਇਮਰੀ ਸਿੱਖਿਆ ਉਪਰ ਵਧੇਰੇ ਜ਼ੋਰ ਦੇਣ ਅਤੇ ਪ੍ਰਾਇਮਰੀ ਸਕੂਲ ਤੱਕ ਪਹੁੰਚ ਵਿੱਚ ਵਾਧੇ ਦੇ ਉਦੇਸ਼ ਨਾਲ ਵਿਦਿਆਰਥੀਆਂ ਲਈ ਮੁਫ਼ਤ ਟਰਾਂਸਪੋਰਟ ਸੁਵਿਧਾ ਵਾਸਤੇ ਸਾਲ 2020-21 ਦੌਰਾਨ 10 ਕਰੋੜ ਰੁਪਏ ਰੱਖੇ ਹਨ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਸਾਲ 2020-21 ਦੌਰਾਨ ਸਰਕਾਰੀ ਸਕੂਲਾਂ ਵਿੱਚ 4150 ਵਾਧੂ ਕਲਾਸਰੂਮਾਂ ਦੇ ਨਿਰਮਾਣ ਲਈ ਬਜਟ ਵਿੱਚ 100 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਇਸ ਤੋਂ ਇਲਾਵਾ ਸਕੂਲੀ ਇਮਾਰਤਾਂ ਦੀ ਸਾਂਭ-ਸੰਭਾਲ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਇਸ ਮੰਤਵ ਲਈ ਸਾਲ 2020-21 ਦੇ ਬਜਟ ਵਿੱਚ 75 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਪ੍ਰਾਜੈਕਟਰ ਮੁਹੱਈਆ ਕਰਵਾ ਕੇ ਹਾਈ ਸਕੂਲਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਸਾਰੇ ਕਮਰਿਆਂ ਨੂੰ ਸਮਾਰਟ ਕਮਰਿਆਂ ਵਿੱਚ ਤਬਦੀਲ ਕਰਨ ਦਾ ਯਤਨ ਕਰ ਰਹੀ ਹੈ। ਰਾਜ ਨੇ ਪਹਿਲਾਂ ਹੀ ਸਮਾਰਟ ਸਕੂਲ ਨੀਤੀ ਅਧਿਸੂਚਿਤ ਕਰ ਦਿੱਤੀ ਹੈ ਅਤੇ ਡਿਜੀਟਲ ਐਜੂਕੇਸ਼ਨ ਲਈ ਬਜਟ ਵਿੱਚ 100 ਕਰੋੜ ਰੁਪਏ ਰੱਖੇ ਗਏ ਹਨ।

ਲੜਕੀਆਂ ਦੀ ਸਿੱਖਿਆ ਉਤੇ ਜ਼ੋਰ ਦਿੰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਵਿੱਚ ਲੜਕੀਆਂ ਨੂੰ ਕਰਾਟੇ ਸਿਖਲਾਈ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਮਾਹਰ ਕਰਾਟੇ ਸਿਖਲਾਈਕਾਰਾਂ ਰਾਹੀਂ 50 ਸਾਲ ਤੋਂ ਹੇਠਾਂ ਦੀ ਉਮਰ ਦੀਆਂ ਸਾਰੀਆਂ ਮਹਿਲਾ ਅਧਿਆਪਕਾਂ ਨੂੰ ਸਿਖਲਾਈ ਦੇ ਰਹੀ ਹੈ। ਸਾਲ 2019-20 ਦੌਰਾਨ 261 ਮਹਿਲਾ ਅਧਿਆਪਕਾਂ ਨੂੰ ਪਹਿਲਾਂ ਹੀ ਸਿਖਲਾਈ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚ ਲੜਕੀਆਂ ਨੂੰ ਸੈਨੇਟਰੀ ਨੈਪਕਿਨ ਮੁਹੱਈਆ ਕਰਵਾਏ ਜਾ ਰਹੇ ਹਨ। ਸਾਲ 2020-21 ਦੌਰਾਨ ਇਸ ਉਦੇਸ਼ ਲਈ 13 ਕਰੋੜ ਰੁਪਏ ਖ਼ਰਚਣ ਦੀ ਤਜਵੀਜ਼ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਨੇ ਪਹਿਲੇ ਪੜਾਅ ਵਿੱਚ 259 ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲਾਂ ਵਿੱਚ 10 ਕਿਲੋਵਾਟ ਦੇ ਸੋਲਰ ਪਲਾਂਟ ਸਥਾਪਤ ਕਰਨ ਦੀ ਇੱਛੁਕ ਹੈ, ਜਦੋਂ ਕਿ ਦੂਜੇ ਪੜਾਅ ਵਿੱਚ 621 ਹੋਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਇਹ ਪ੍ਰਣਾਲੀ ਲਾਈ ਜਾਵੇਗੀ।  ਉਨ੍ਹਾਂ ਦੱਸਿਆ ਕਿ ਰਾਜ ਦੇ ਨੌਜਵਾਨਾਂ ਵਿੱਚ ਜਲ ਸੰਭਾਲ ਪ੍ਰਤੀ ਚੇਤਨਾ ਪੈਦਾ ਕਰਨ ਲਈ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਜਲ ਸੰਭਾਲ ਪ੍ਰਣਾਲੀ ਦੀ ਸਥਾਪਤੀ ਲਈ ਬਜਟ ਵਿੱਚ 25 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

by Ankit
November 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

Most Popular

ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

by Ankit
2 weeks ago
0

ਭਾਰਤ ਵੱਡੀ ਜਿੱਤ ਨਾਲ ਫਾਈਨਲ 'ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 